ਪੰਥ ਦੀ ਪ੍ਰਵਾਨਗੀ ਤੋਂ ਬਗੈਰ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਕੋਈ ਕਾਨੂੰਨ ਲਾਗੂ ਨਹੀਂ ਹੋ ਸਕਦਾ: ਗਿਆਨੀ ਕੁਲਦੀਪ ਸਿੰਘ ਗਡਗੱਜ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 6 ਜੂਨ, 2026: ਪੰਥ ਦੀ ਪ੍ਰਵਾਨਗੀ ਤੋਂ ਬਗੈਰ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਕੋਈ ਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕੀਤਾ ਹੈ।
ਅੱਜ 42ਵੇਂ ਘੱਲੂਕਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਨੂੰ ਕਾਨੂੰਨ ਅਧੀਨ ਲਿਆਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਲੋਕ ਸਮਝ ਲੈਣ ਕਿ ਗੁਰੂ ਪੰਥ ਦੀ ਪ੍ਰਵਾਨਗੀ ਬਗੈਰ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਕੋਈ ਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ।
ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਾਡਾ ਹੋਮਲੈਂਡ ਹੈ ਤੇ ਪੰਜਾਬੀ ਨੌਜਵਾਨ ਇਹ ਯਕੀਨੀ ਬਣਾਉਣ ਕਿ ਆਪਣੀਆਂ ਜ਼ਮੀਨਾਂ ਸੰਭਾਲੀਆਂ ਜਾਣ ਤਾਂਜੋ ਅਸੀਂ ਆਪਣੀ ਜ਼ਮੀਨੀ ਹਕੀਕਤ ਨਾਲ ਜੁੜੇ ਰਹੀਏ।
ਉਹਨਾਂ ਇਹ ਵੀ ਕਿਹਾ ਕਿ ਭਾਰਤ ਵਿਚ ਸਿੱਖ ਦੂਜੇ ਦਰਜੇ ਦੇ ਸ਼ਹਿਰੀ ਨਹੀਂ ਹਨਬਲਕਿ ਸਾਨੂੰ ਵੀ ਬਰਾਬਰ ਦੇ ਹੱਕ ਮਿਲੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਬਾਹਰਲੇ ਰਾਜਾਂ ਤੋਂ ਆ ਕੇ ਲੋਕ ਰਹਿੰਦੇ ਹਨ ਪਰ ਜਦੋਂ ਸਿੱਖ ਬਾਹਰਲੇ ਰਾਜਾਂ ਵਿਚ ਜਾਂਦੇ ਹਨ ਤਾਂ ਇਹਨਾਂ ’ਤੇ ਹਮਲੇ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕਦੇ ਹਿਮਾਚਲ ਪ੍ਰਦੇਸ਼ ਤੇ ਕਦੇ ਕਿਸੇ ਰਾਜ ਵਿਚ ਸਿੱਖਾਂ ਨਾਲ ਵਿਤਕਰਾ ਹੁੰਦਾ ਹੈ।
- Download Babushahi App
-
-