ਐਸਐਮਓ ਵੱਲੋਂ ਭਰੂਣ ਜਾਂਚ ਕਰਨ 'ਤੇ ਪੀਸੀਪੀਐਨਡੀਟੀ ਐਕਟ ਤਹਿਤ ਕਾਰਵਾਈ ਦੀ ਚੇਤਾਵਨੀ
ਅਸ਼ੋਕ ਵਰਮਾ
ਗੋਨਿਆਣਾ, 6 ਜੂਨ 2026 : ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਸ਼ਲ ਦੀਆਂ ਹਦਾਇਤਾਂ ਅਨੁਸਾਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਸਬੰਧੀ ਸਕੈਨਿੰਗ ਸੈਂਟਰਾਂ ਨੂੰ ਹੁਕਮ ਜਾਰੀ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਗੁਨਾਹ ਕਰਨ ਵਾਲੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਸ.ਐਮ.ਓ. ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਧੀਆਂ ਨੂੰ ਜਨਮ ਲੈਣ ਤੋਂ ਰੋਕਣ ਵਾਲਾ ਬੱਜ਼ਰ ਗੁਨਾਹ ਨਾ ਕੀਤਾ ਜਾਵੇ ਕਿਉਂਕਿ ਧੀਆਂ ਹੀ ਪਰਿਵਾਰ ਨੂੰ ਅੱਗੇ ਤੋਰਨ ਵਿੱਚ ਸਹਾਈ ਹੁੰਦੀਆਂ ਹਨ। ਇੰਨ੍ਹਾਂ ਤੋਂ ਬਿਨਾਂ ਸਮਾਜ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗਾਇਨੀ ਦੇ ਮਾਹਿਰ ਡਾ: ਜਗਪ੍ਰੀਤ ਕੌਰ, ਬੱਚਾ ਰੋਗ ਮਾਹਿਰ ਡਾ: ਮੋਨੀਸ਼ਾ ਗਰਗ, ਬੀ.ਐਸ.ਏ. ਬਲਜਿੰਦਰਜੀਤ ਸਿੰਘ ਅਤੇ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਆਦਿ ਹਾਜ਼ਰ ਸਨ।
- Download Babushahi App
-
-