ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਤੇ ਉਨ੍ਹਾਂ ਦੇ ਸਾਥੀ ਕੌਂਸਲਰ ਆਪਣੀ ਟੀਮ ਸਮੇਤ ਸਾਲਾਸਰ ਰਵਾਨਾ
ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੀ ਮੌਜੂਦ
ਅਸ਼ੋਕ ਵਰਮਾ
ਬਠਿੰਡਾ, 7 ਜੂਨ 2026 : ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਆਮ ਆਦਮੀ ਪਾਰਟੀ ਦੇ ਸਮੂਹ ਕੌਂਸਲਰਾਂ ਉਹ ਇਲਾਵਾ ਉਹਨਾਂ ਦੀ ਟੀਮ ਅੱਜ ਸ਼੍ਰੀ ਸਾਲਾਸਰ ਧਾਮ ਦੇ ਦਰਸ਼ਨ ਲਈ ਰਵਾਨਾ ਹੋਏ ਹਨ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੀ ਮੌਜੂਦ ਸਨ। ਨਗਰ ਨਿਗਮ ਚੋਣਾਂ ਵਿੱਚ ਸ੍ਰੀ ਮਹਿਤਾ ਪਿਤਾ ਪੁੱਤਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ 35 ਕੌਂਸਲਰਾਂ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ। ਹੁਣ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੁਬਾਰਾ ਮੇਅਰ ਦਾ ਅਹੁਦਾ ਸੰਭਾਲਿਆ ਜਾਵੇਗਾ। ਇਸ ਨੂੰ ਮੁੱਖ ਰੱਖਦਿਆਂ ਸ੍ਰੀ ਪਦਮਜੀਤ ਸਿੰਘ ਮਹਿਤਾ ਤੇ ਸ੍ਰੀ ਅਮਰਜੀਤ ਮਹਿਤਾ ਦੀ ਅਗਵਾਈ ਹੇਠ ਉਕਤ ਇਤਿਹਾਸਕ ਧਾਰਮਿਕ ਯਾਤਰਾ ਰਵਾਨਾ ਹੋਈ ਹੈ।
ਸ੍ਰੀ ਪਦਮਜੀਤ ਸਿੰਘ ਮਹਿਤਾ ਤੇ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਵਿਕਸਿਤ ਤੇ ਆਧੁਨਿਕ ਸ਼ਹਿਰ ਬਣਾਉਣ ਲਈ ਸ੍ਰੀ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਨਵੀਂ ਪਾਰੀ ਸ਼ੁਰੂ ਕੀਤੀ ਜਾਵੇਗੀ। ਕੌਂਸਲਰ ਸਾਹਿਬਾਨਾਂ ਨੇ ਮਹਿਤਾ ਪਿਤਾ ਪੁੱਤਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਠਿੰਡਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਨਗਰ ਨਿਗਮ ਦੀ ਨਵੀਂ ਟੀਮ ਨੇ ਜਿੱਤ ਤੋਂ ਬਾਅਦ ਧਾਰਮਿਕ ਯਾਤਰਾ ਸ਼ੁਰੂ ਕੀਤੀ ਅਤੇ ਇਹ ਇਤਿਹਾਸਕ ਫੈਸਲਾ ਸਿਰਫ਼ ਸ੍ਰੀ ਅਮਰਜੀਤ ਮਹਿਤਾ, ਸ੍ਰੀ ਪਦਮਜੀਤ ਸਿੰਘ ਮਹਿਤਾ ਤੇ ਮਹਿਤਾ ਪਰਿਵਾਰ ਕਰਕੇ ਹੀ ਸੰਭਵ ਹੋਇਆ ਹੈ, ਜਿਸਦੇ ਲਈ ਉਹ ਮਹਿਤਾ ਪਰਿਵਾਰ ਦਾ ਧੰਨਵਾਦ ਕਰਦੇ ਹਨ।
- Download Babushahi App
-
-