ਗੁਰਦਾਸਪੁਰ: SIR-2026 ਸਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ 15 ਜੂਨ ਨੂੰ
ਰੋਹਿਤ ਗੁਪਤਾ
ਗੁਰਦਾਸਪੁਰ, 11 ਜੂਨ 2026- ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ)- ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦੇ ਸਫਲ ਆਯੋਜਨ ਲਈ ਜ਼ਿਲ੍ਹਾ ਚੋਣ ਦਫ਼ਤਰ, ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਪ੍ਰੋਗਰਾਮ 15 ਜੂਨ 2026 ਨੂੰ ਕਰਵਾਇਆ ਜਾ ਰਿਹਾ ਹੈ। ਇਹ ਟ੍ਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਬੀ-ਬਲਾਕ, ਤੀਜੀ ਮੰਜ਼ਿਲ, ਕਮਰਾ ਨੰਬਰ 416 ਵਿਖੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ Assembly Level Master Trainers (ALMTs), ਸੁਪਰਵਾਈਜ਼ਰਾਂ, EROs/AEROs ਦੇ ਤਕਨੀਕੀ ਅਤੇ ਕਲੈਰੀਕਲ ਸਟਾਫ਼ ਸਮੇਤ ਹੋਰ ਤਾਇਨਾਤ ਕਰਮਚਾਰੀ ਭਾਗ ਲੈਣਗੇ। ਟ੍ਰੇਨਿੰਗ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਪੁਨਰਵੀਖਿਆ, ਡਾਟਾ ਐਂਟਰੀ, ਫਾਰਮਾਂ ਦੀ ਜਾਂਚ, ਚੋਣੀ ਪ੍ਰਕਿਰਿਆਵਾਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਅਤੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਟ੍ਰੇਨੀਆਂ ਦੀ ਟ੍ਰੇਨਿੰਗ ਦਾ ਸਮਾ ਸਵੇਰ 9:00 ਵਜੇ ਤੋਂ 10:45 ਵਜੇ ਤੱਕ ਹੋਵੇਗਾ ਅਤੇ ਟ੍ਰੇਨੀਆਂ ਦੀ ਕੁੱਲ ਗਿਣਤੀ 116 ਹੋਵੇਗੀ , ਵਿਧਾਨ ਸਭਾ ਹਲਕਾ ਬਟਾਲਾ ਅਤੇ ਕਾਦੀਆਂ ਦੇ ਟ੍ਰੇਨੀਆਂ ਦੀ ਟ੍ਰੇਨਿੰਗ ਦਾ ਸਮਾਂ ਸਵੇਰ 10:45 ਤੋਂ 12:30 ਵਜੇ ਤੱਕ ਹੋਵੇਗਾ ਅਤੇ ਟ੍ਰੇਨੀਆਂ ਦੀ ਕੁੱਲ ਗਿਣਤੀ 114 ਹੋਵੇਗੀ , ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆ ਦੇ ਟ੍ਰੇਨੀਆਂ ਦੀ ਟ੍ਰੇਨਿੰਗ ਦਾ ਸਮਾ ਦੁਪਹਿਰ 12:30 ਵਜੇ ਤੋਂ 2:15 ਵਜੇ ਤੱਕ ਹੋਵੇਗਾ, ਅਤੇ ਟ੍ਰੇਨੀਆਂ ਦੀ ਕੁੱਲ ਗਿਣਤੀ 116 ਹੋਵੇਗੀ, ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਜ਼ਿਲ੍ਹਾ ਚੋਣ ਦਫਤਰ ਦੇ ਟ੍ਰੇਨੀਆਂ ਦੀ ਟ੍ਰੇਨਿੰਗ ਦਾ ਸਮਾਂ ਦੁਪਹਿਰ 3:00 ਵਜੇ ਤੋਂ 4: 45 ਤੱਕ ਹੋਵੇਗਾ, ਅਤੇ ਟ੍ਰੇਨੀਆਂ ਦੀ ਕੁੱਲ ਗਿਣਤੀ 85 ਹੋਵੇਗੀ।
ਉਨਾਂ ਮਾਣਯੋਗ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੇ Electoral Registration Officers (EROs) ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਧੀਨ ਆਉਂਦੇ ਸਾਰੇ ਭਾਗੀਦਾਰ ਨਿਰਧਾਰਤ ਸਮੇਂ ਅਤੇ ਸਥਾਨ ’ਤੇ ਟ੍ਰੇਨਿੰਗ ਵਿੱਚ ਸ਼ਾਮਲ ਹੋਣ। ਇਸ ਤੋਂ ਇਲਾਵਾ ALMTs ਵੱਲੋਂ ਅਗਲੇ ਪੜਾਅ ਵਿੱਚ Booth Level Officers (BLOs) ਅਤੇ Booth Level Agents (BLAs) ਨੂੰ ਵਿਧਾਨ ਸਭਾ ਹਲਕਾ ਪੱਧਰ ’ਤੇ ਟ੍ਰੇਨਿੰਗ ਦਿੱਤੀ ਜਾਵੇਗੀ।
ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ (DLMTs) ਨੂੰ ਟ੍ਰੇਨਿੰਗ ਸਮੱਗਰੀ ਦੀ ਤਿਆਰੀ ਅਤੇ ਨਿਰਧਾਰਤ ਕਾਰਜਕ੍ਰਮ ਅਨੁਸਾਰ ਟ੍ਰੇਨਿੰਗ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਟ੍ਰੇਨਿੰਗ ਸਥਾਨ ’ਤੇ ਲੋੜੀਂਦੇ ਪ੍ਰਬੰਧ, ਬੈਠਕ ਅਤੇ ਹੋਰ ਲਾਜਿਸਟਿਕ ਵਿਵਸਥਾਵਾਂ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਸਾਰੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਟ੍ਰੇਨਿੰਗ ਵਿੱਚ ਸ਼ਾਮਲ ਹੋ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
- Download Babushahi App
-
-