ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਵੱਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਮੇਨ ਗੇਟ ਤੇ ਚਲ ਰਿਹਾ ਧਰਨਾ ਚੌਥੇ ਦਿਨ ਵੀ ਜਾਰੀ
ਮਨਪ੍ਰੀਤ ਸਿੰਘ
ਰੂਪਨਗਰ 12 ਜੂਨ 2026- ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਵੱਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਮੇਨ ਗੇਟ ਤੇ ਚਲ ਰਿਹਾ ਧਰਨਾ ਚੌਥੇ ਦਿਨ ਵਿਚ ਪਹੁੰਚ ਗਿਆ ਹੈ। ਇਹ ਧਰਨਾ ਹੁਣ 15-06-2026 ਤੋਂ ਬਾਅਦ ਵੀ ਜਾਰੀ ਰਹੇਗਾ ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਜਾਂਦੀ । ਇਹ ਧਰਨਾ ਲਗਾਤਾਰ ਸਮੁੱਚੇ ਪੰਜਾਬ ਵਿੱਚ ਆਉਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਦਿਨ ਰਾਤ ਦਿੱਤਾ ਜਾ ਰਿਹਾ ਹੈ ਅਤੇ ਨੋਟੀਫਿਕੇਸ਼ਨ ਹੋਣ ਤੱਕ ਇਸ ਤਰ੍ਹਾਂ ਜਾਰੀ ਰਹੇਗਾ। ਇਸ ਧਰਨੇ ਦੌਰਾਨ ਸਾਂਝਾ ਮੰਚ ਵੱਲੋਂ ਰੋਪੜ ਥਰਮਲ ਪਲਾਂਟ ਦੇ ਨੇੜੇ ਤੇੜੇ ਦੇ ਪਿੰਡਾਂ ਵਿੱਚ ਝੰਡਾ ਮਾਰਚ ਤਿਆਰੀ ਕਰ ਲਈ ਗਈ ਹੈ ਜਿਸ ਦੇ ਤਹਿਤ ਅੱਜ ਮਿਤੀ 12-06-2026 ਨੂੰ ਨੂੰਹੋ ਕਲੋਨੀ ਸ਼ਾਮ 4-30 ਬਜੇ ਤੋਂ 7-00 ਬਜੇ ਤੱਕ ਝੰਡਾ ਮਾਰਚ ਕਿਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਇਹ ਝੰਡਾ ਮਾਰਚ ਘਨੌਲੀ ਅਤੇ ਰੋਪੜ ਸ਼ਹਿਰ ਵਿਚ ਵੀ ਕਢੀਆ ਜਾਵੇਗਾ।
15-06-2026 ਤੱਕ ਨੋਟੀਫਿਕੇਸ਼ਨ ਜਾਰੀ ਨਾ ਗਈ ਤਾਂ ਸਮੁੱਚੇ ਪੰਜਾਬ ਦੇ ਆਉਟਸੋਰਸਡ ਮੁਲਾਜ਼ਮ ਪਰਿਵਾਰਾਂ ਅਤੇ ਬੱਚੀਆਂ ਸਮੇਤ ਬਿਜਲੀ ਮੰਤਰੀ ਦੀ ਰਿਹਾਇਸ਼ ਖੰਨਾ ਵਿਖੇ ਧਰਨਾ ਦੇਣਗੇ। ਅੱਜ ਤੱਕ ਦੇ ਧਰਨੇ ਦੇ ਸਿੱਟੇ ਵਜੋਂ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ ਦੀ ਮੈਂਟੀਨੇਸ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ । ਬਿਜਲੀ ਉਤਪਾਦਨ ਨਿਰੰਤਰ ਘੱਟ ਰਿਹਾ ਹੈ। ਪੰਜਾਬ ਵਿੱਚ ਬਹੁਤ ਵੱਡਾ ਬਿਜਲੀ ਸੰਕਟ ਪੈਦਾ ਹੋ ਗਿਆ ਹੈ, ਪਾਵਰ ਕੱਟ ਲਗਣੇ ਸ਼ੁਰੂ ਹੋ ਗਏ ਹਨ । ਆਉਣ ਵਾਲੇ ਸਮੇਂ ਵਿੱਚ ਪੈਦਾ ਹੋਣ ਵਾਲੇ ਬਿਜਲੀ ਸੰਕਟ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੀ ਐਸ ਪੀ ਸੀ ਐਲ ਮੈਨੇਜਮੈਂਟ ਦੀ ਹੋਵੇਗੀ। ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਵੀ ਤਿੱਖਾ ਹੋਣ ਵਾਲਾ ਹੈ।
ਯੁਨੀਅਨਾਂ ਅਨੁਸਾਰ 15 ਜੂਨ ਤੱਕ ਹਰ ਹਾਲਤ ਵਿੱਚ ਆਉਟਸੋਰਸਡ ਕਾਮੇ ਪੀ ਐਸ ਪੀ ਸੀ ਐਲ ਦੇ ਰੋਲ ਉਤੇ ਹੋਣੇ ਚਾਹੀਦੇ ਹਨ। ਅੱਜ ਦੇ ਧਰਨੇ ਨੂੰ ਸਾਂਝਾ ਮੰਚ ਦੇ ਜਸਕਰਨ ਸਿੰਘ/ਮੀਤ ਪ੍ਰਧਾਨ, ਮਾਸਟਰ ਬਲਬੀਰ ਸਿੰਘ/ਸਲਾਹਕਾਰ, ਪਰਗਟ ਸਿੰਘ ਘਨੌਲੀ/ਪ੍ਰੈਸ ਸਕੱਤਰ, ਬਲਵਿੰਦਰ ਸਿੰਘ ਸਸਕੌਰ/ਸਕੱਤਰ, ਗੁਰਵਿੰਦਰ ਸਿੰਘ ਘਨੌਲੀ/ਮੈਂਬਰ, ਮਨਪ੍ਰੀਤ ਸਿੰਘ/ਮੈਂਬਰ, ਸਾਹਿਲ ਮਲਹੋਤਰ/ਮੈਂਬਰ ਰਾਮਾਨੰਦ/ਡਵਿਜਨ ਪ੍ਰਧਾਨ ਅਤੇ ਕੈਪਟਨ ਅਮਰਿੰਦਰ ਸਿੰਘ/ਮੈਂਬਰ, ਬਿਕਰਮਜੀਤ ਸਿੰਘ/ਮੈਂਬਰ,ਸਿਮਰਨਜੀਤ ਸਿੰਘ ਨੀਲੋਂ/ਪ੍ਰਧਾਨ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
- Download Babushahi App
-
-