ਬਹਿਬਲ ਕਲਾਂ ਗੋਲੀਕਾਂਡ: SIT ਵੱਲੋਂ ਵਿਜੇ ਸਾਂਪਲਾ ਨੂੰ ਸੰਮਨ
SIT ਸਾਹਮਣੇ ਪੇਸ਼ ਨਹੀਂ ਹੋਣਗੇ ਭਾਜਪਾ ਆਗੂ ਵਿਜੇ ਸਾਂਪਲਾ
ਬਾਜਾਖਾਨਾ ਪੁਲਿਸ ਥਾਣੇ ਵਿੱਚ 2015 'ਚ ਦਰਜ ਐਫ.ਆਈ.ਆਰ. (FIR) ਮਾਮਲੇ ਵਿੱਚ SIT ਨੇ 22 ਜੂਨ ਨੂੰ ਕੀਤਾ ਸੀ ਤਲਬ
Ravi Jakhu
ਫ਼ਰੀਦਕੋਟ, 20 ਜੂਨ 2026- ਬਹਿਬਲ ਕਲਾਂ ਗੋਲੀਬਾਰੀ ਮਾਮਲੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਸਨ। ਹਾਲਾਂਕਿ, ਵਿਜੇ ਸਾਂਪਲਾ ਨੇ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਨਿਰਧਾਰਿਤ ਮਿਤੀ ਯਾਨੀ 22 ਜੂਨ 2026 ਨੂੰ ਐਸ.ਆਈ.ਟੀ. (SIT) ਦੇ ਸਾਹਮਣੇ ਪੇਸ਼ ਨਹੀਂ ਹੋ ਸਕਣਗੇ।
ਭਾਜਪਾ ਆਗੂ ਵਿਜੇ ਸਾਂਪਲਾ ਨੇ ਪੇਸ਼ ਨਾ ਹੋਣ ਦੀ ਵਜ੍ਹਾ ਦੱਸਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ 22 ਜੂਨ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹਨ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੇ ਇਸ ਅਹਿਮ ਦੌਰੇ ਅਤੇ ਪ੍ਰੋਗਰਾਮਾਂ ਵਿੱਚ ਰੁੱਝੇ ਹੋਣ ਕਾਰਨ ਉਹ ਇਸ ਤਾਰੀਖ਼ ਨੂੰ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ SIT ਵੱਲੋਂ ਅਗਲੀ ਵਾਰ ਜਦੋਂ ਵੀ ਸਮਾਂ ਜਾਂ ਨਵੀਂ ਤਾਰੀਖ਼ ਦਿੱਤੀ ਜਾਵੇਗੀ, ਉਹ ਪੇਸ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ।
- Download Babushahi App
-
-