ਪੰਜਾਬ ਦੌਰੇ 'ਤੇ ਨਿਤਿਨ ਨਬੀਨ! ਕਈ ਪ੍ਰਮੁੱਖ ਸਖਸ਼ੀਅਤਾਂ ਨਾਲ ਕਰਨਗੇ ਮੁਲਾਕਾਤ
ਲੁਧਿਆਣਾ ਵਿਖੇ ਸਰਕਲ, ਜ਼ਿਲ੍ਹਾ ਅਤੇ ਸਟੇਟ ਇਕਾਈ ਦੇ ਅਹੁਦੇਦਾਰਾਂ ਨਾਲ ਸੰਗਠਨਾਤਮਕ ਮੀਟਿੰਗਾਂ ਦੀ ਤਿਆਰੀ
ਭਲਕੇ ਪੰਜਾਬ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਕਰਨਗੇ ਮੁਲਾਕਾਤ; ਸਿਆਸੀ ਹਲਕਿਆਂ 'ਚ ਚਰਚਾ ਤੇਜ਼
Babushahi Network
ਲੁਧਿਆਣਾ, 21 ਜੂਨ 2026- ਪੰਜਾਬ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਦੀ ਰੂਪ-ਰੇਖਾ ਉਲੀਕਣ ਲਈ ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਪੰਜਾਬ ਦੇ ਵਿਸ਼ੇਸ਼ ਦੌਰੇ 'ਤੇ ਹਨ।
ਭਲਕੇ ਨਿਤਿਨ ਨਬੀਨ ਵੱਲੋਂ ਲੁਧਿਆਣਾ ਵਿੱਚ ਵੱਖ-ਵੱਖ ਖੇਤਰਾਂ ਦੀਆਂ ਕੁੱਝ ਪ੍ਰਮੁੱਖ ਅਤੇ ਨਾਮਵਰ ਸ਼ਖ਼ਸੀਅਤਾਂ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੌਰੇ ਦੌਰਾਨ ਖ਼ਾਸ ਗੱਲ ਇਹ ਹੈ ਕਿ ਉਹ ਦੇਸ਼ ਦੇ ਪ੍ਰਸਿੱਧ ਅਰਥਸ਼ਾਸਤਰੀ ਡਾ. ਐਸ. ਐਸ. ਜੌਹਲ ਨਾਲ ਉਚੇਚੇ ਤੌਰ 'ਤੇ ਮੁਲਾਕਾਤ ਕਰਨਗੇ।
ਇੱਥੇ ਦੱਸਣਯੋਗ ਹੈ ਕਿ, ਬੀਤੀ ਸ਼ਾਮ ਜਲੰਧਰ ਵਿਖੇ ਵੱਖ-ਵੱਖ ਮੀਟਿੰਗਾਂ ਕਰਨ ਤੋਂ ਬਾਅਦ ਅੱਜ ਉਹ ਉਦਯੋਗਿਕ ਨਗਰੀ ਲੁਧਿਆਣਾ ਪਹੁੰਚ ਰਹੇ ਹਨ, ਜਿੱਥੇ ਉਹ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰਨਗੇ।
ਅਧਿਕਾਰਿਤ ਜਾਣਕਾਰੀ ਅਨੁਸਾਰ, ਅੱਜ ਸ਼ਾਮ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਇਸ ਉੱਚ ਪੱਧਰੀ ਮੀਟਿੰਗ ਵਿੱਚ ਨਿਤਿਨ ਨਬੀਨ ਭਾਜਪਾ ਦੀਆਂ ਸਰਕਲ ਇਕਾਈਆਂ, ਜ਼ਿਲ੍ਹਾ ਇਕਾਈਆਂ ਅਤੇ ਸਟੇਟ ਇਕਾਈ ਦੇ ਉੱਪ ਸਰਕਲ ਇੰਚਾਰਜਾਂ ਸਮੇਤ ਤਮਾਮ ਪ੍ਰਮੁੱਖ ਅਹੁਦੇਦਾਰਾਂ ਨਾਲ ਸਿੱਧਾ ਸੰਵਾਦ ਕਰਨਗੇ।
ਸੰਵਾਦ ਤੋਂ ਬਾਅਦ, ਭਲਕੇ ਉਨ੍ਹਾਂ ਵੱਲੋਂ ਲੁਧਿਆਣਾ ਵਿੱਚ ਵੱਖ-ਵੱਖ ਖੇਤਰਾਂ ਦੀਆਂ ਕੁੱਝ ਪ੍ਰਮੁੱਖ ਅਤੇ ਨਾਮਵਰ ਸ਼ਖ਼ਸੀਅਤਾਂ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੌਰੇ ਦੌਰਾਨ ਖ਼ਾਸ ਗੱਲ ਇਹ ਹੈ ਕਿ ਉਹ ਦੇਸ਼ ਦੇ ਪ੍ਰਸਿੱਧ ਅਰਥਸ਼ਾਸਤਰੀ ਡਾ. ਐਸ. ਐਸ. ਜੌਹਲ ਨਾਲ ਉਚੇਚੇ ਤੌਰ 'ਤੇ ਮੁਲਾਕਾਤ ਕਰਨਗੇ। ਸਿਆਸੀ ਮਾਹਿਰਾਂ ਮੁਤਾਬਕ ਭਾਜਪਾ ਦੇ ਕੌਮੀ ਆਗੂ ਦੀ ਪੰਜਾਬ ਦੀਆਂ ਅਜਿਹੀਆਂ ਨਾਮਵਰ ਸ਼ਖ਼ਸੀਅਤਾਂ ਨਾਲ ਮੁਲਾਕਾਤ ਸੂਬੇ ਦੇ ਭਵਿੱਖੀ ਸਿਆਸੀ ਅਤੇ ਸਮਾਜਿਕ ਸਮੀਕਰਨਾਂ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।
- Download Babushahi App
-
-