ਫਾਸ਼ੀਵਾਦੀ ਹਮਲਿਆਂ ਵਿਰੋਧੀ ਫੋਰਮ ਵੱਲੋਂ 22 ਜੂਨ ਨੂੰ ਕੀਤੇ ਜਾ ਰਹੇ ਮੁਜਾਹਰੇ ਵਿੱਚ ਰੇਹੜੀ ਵਰਕਰ ਯੂਨੀਅਨ ਅਤੇ ਆਟੋ ਯੂਨੀਅਨ ਕਰਨਗੀਆਂ ਸ਼ਮੂਲੀਅਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 21 ਜੂਨ 2026
ਫਾਸ਼ੀਵਾਦੀ ਹਮਲਿਆਂ ਵਿਰੋਧੀ ਫੋਰਮ ਵੱਲੋਂ 22 ਜੂਨ ਨੂੰ ਨਵਾਂਸ਼ਹਿਰ ਵਿਖੇ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਵਿੱਚ ਰੇਹੜੀ ਵਰਕਰ ਯੂਨੀਅਨ ਅਤੇ ਆਟੋ ਵਰਕਰ ਯੂਨੀਅਨ ਸ਼ਮੂਲੀਅਤ ਕਰਨਗੀਆਂ।ਇਹ ਫੈਸਲਾ ਯੂਨੀਅਨਾਂ ਦੀਆਂ ਮੀਟਿੰਗਾਂ ਵਿੱਚ ਕੀਤਾ ਗਿਆ। ਇਹਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਅਤੇ ਪਰਵਾਸੀ ਮਜਦੂਰ ਯੂਨੀਅਨ ਦੇ ਜਿਲਾ ਪ੍ਰਧਾਨ ਪਰਵੀਨ ਕੁਮਾਰ ਨਿਰਾਲਾ ਨੇ ਕਿਹਾ ਕਿ ਦੇਸ਼ ਵਿੱਚ ਜਮਹੂਰੀ ਹੱਕਾਂ ਦੀ ਸਪੇਸ ਘੱਟਦੀ ਜਾ ਰਹੀ ਹੈ ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਭਾਜਪਾ - ਆਰ ਐਸ ਐਸ ਸਰਕਾਰ ਵੱਲੋਂ ਦੇਸ਼ ਦੇ ਜਮਹੂਰੀ ਅਤੇ ਫੈਡਰਲ ਢਾਂਚੇ ਉੱਤੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ।ਬੇਰੁਜ਼ਗਾਰੀ,ਮਹਿੰਗਾਈ ਸਿਖਰਾਂ ਛੂਹ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਅਸੂਲ ਅਨੁਸਾਰ ਹੱਲ ਕਰਨ, ਪੰਜਾਬ ਦੇ ਹੈੱਡਵਰਕਸ ਦਾ ਪ੍ਰਬੰਧ ਪੰਜਾਬ ਦੇ ਹਵਾਲੇ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਭੰਗ ਕਰਨ,ਦਰਿਆਈ ਪਾਣੀਆਂ ਅਤੇ ਡੈਮਾਂ ’ਚ ਕੇਂਦਰ ਦੀ ਦਖਲਅੰਦਾਜ਼ੀ ਖਤਮ ਕਰਕੇ ਇਨ੍ਹਾਂ ਨੂੰ ਸੂਬਿਆਂ ਦੇ ਅਧਿਕਾਰ ਖੇਤਰ ’ਚ ਲਿਆਉਣ, ਡੈਮ ਸੇਫਟੀ ਐਕਟ ਖਤਮ ਕਰਨ,
ਪੰਜਾਬੀ ਬੋਲਣ ਵਾਲੇ ਇਲਾਕੇ ਪੰਜਾਬ ਵਿਚ ਸ਼ਾਮਲ ਕਰਨ,
ਪੰਜਾਬ ਦੀ ਰਾਜਧਾਨੀ ਵਜੋਂ ਉਸਾਰੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕੀਤਾ ਕਰਨ,ਕੇਂਦਰ ਸਰਕਾਰ ਵੱਲੋਂ ਠੋਸੀ ਜਾ ਰਹੀ ਸਿੱਖਿਆ ਨੀਤੀ ਰੱਦ ਕਰਨ ,ਕੌਮੀ ਸੁਰੱਖਿਆ ਏਜੰਸੀ ਨੂੰ ਭੰਗ ਕਰਨ ਅਤੇ ਸੀ.ਬੀ.ਆਈ. ਦੇ ਰਾਜ ਵਿੱਚ ਆਉਣ ਲਈ ਰਾਜ ਸਰਕਾਰ ਦੀ ਮਨਜੂਰੀ ਲਾਜ਼ਮੀ ਕਰਨ, ਸਭ ਰਾਜਨੀਤਕ ਬੰਦੀਆਂ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ, ਯੂ.ਏ.ਪੀ.ਏ., ਕੌਮੀ ਸੁਰੱਖਿਆ ਕਾਨੂੰਨ, ਗੜਬੜ ਗ੍ਰਸਤ ਖੇਤਰ ਕਾਨੂੰਨ, ਜਰੂਰੀ ਸੇਵਾਵਾਂ ਕਾਨੂੰਨ ਅਤੇ ਹੋਰ ਲੋਕ ਵਿਰੋਧੀ ਕਾਨੂੰਨ ਰੱਦ ਕਰਨ, ਨਾਗਰਿਕਤਾ ਸੋਧ ਕਾਨੂੰਨ ਅਤੇ ਨਾਗਰਿਕ ਰਜਿਸਟਰ ਅਤੇ ਜਨ ਸੰਖਿਆ ਰਜਿਸਟਰ ਰੱਦ ਕਰਨ, ਲੇਬਰ ਕੋਡ ਖਤਮ ਕਰਕੇ ਕਿਰਤ ਕਾਨੂੰਨ ਬਹਾਲ ਕਰਨ,ਜੀ ਰਾਮ ਜੀ ਕਾਨੂੰਨ ,ਬਿਜਲੀ ਬਿੱਲ ਰੱਦ ਕਰਨ ਆਦਿ ਮੰਗਾਂ ਨੂੰ ਲੈਕੇ ਫਾਸ਼ੀ ਹਮਲਿਆਂ ਵਿਰੋਧੀ ਫੋਰਮ ਵੱਲੋਂ 22 ਜੂਨ ਨੂੰ ਬੱਸ ਅੱਡਾ ਨਵਾਂਸ਼ਹਿਰ ਵਿਖੇ ਜਿਲਾ ਪੱਧਰੀ ਰੈਲੀ ਕਰਨ ਅਤੇ ਸ਼ਹਿਰ ਵਿੱਚ ਮੁਜ਼ਾਹਰਾ ਕਰਕੇ ਰਾਸ਼ਟਰਪਤੀ ਦੇ ਨਾਮ ਡੀ ਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
- Download Babushahi App
-
-