ਪੰਜਾਬ ਸਰਕਾਰ ਵਲੋਂ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ 29 ਜੂਨ ਨੂੰ ਬਟਾਲਾ ਵਿਖੇ ਹੋਵੇਗਾ : ਦੀਪਕ ਬਾਲੀ
ਸ਼ਿਵ ਭਗਤ ਪਰਿਵਾਰਾਂ ਸਮੇਤ ਇਸ ਪ੍ਰੋਗਰਾਮ ਦਾ ਹਿੱਸਾ ਜ਼ਰੂਰ ਬਣਨ - ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 23 ਜੂਨ 2025- ਪੰਜਾਬ ਸਰਕਾਰ ਵਲੋਂ ਬਟਾਲਾ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਅੱਜ ਬਟਾਲਾ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਦੀਪਕ ਬਾਲੀ, ਵਿਜੇ ਸ਼ਰਮਾ ਰਾਸ਼ਟਰੀ ਪ੍ਰਧਾਨ ਸਨਾਤਨ ਸੇਵਾ ਸੰਮਤੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਸ਼ਾ ਮੁਕਤੀ ਮੋਰਚਾ ਦੇ ਜ਼ੋਨ ਇੰਚਾਰਜ ਰੋਹਿਤ ਸਿਆਲ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਚੇਅਰਮੈਨ ਜੋਬਨ ਰੰਧਾਵਾ ਵਲੋਂ ਸਾਂਝੇ ਰੂਪ ਵਿਚ ਦਿੱਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਇਸ ਮਹਾਨ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ,
ਇਸ ਸਮਾਗਮ ਵਿਚ ਭਗਵਾਨ ਸ਼ਿਵ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਭਰਨਗੇ।
ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ 29 ਜੂਨ ਦਿਨ ਸੋਮਵਾਰ ਨੂੰ ਸਥਾਨਕ ਐਸ.ਐਲ ਬਾਵਾ ਗਰਾਊਂਡ ਸਾਹਮਣੇ ਆਰ.ਡੀ ਖੋਸਲਾ ਸਕੂਲ ਵਿਖੇ ਹੋਵੇਗਾ। ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ। ਇਸ ਦੇ ਨਾਲ ਹੀ ਮਨੀ ਲਾਡਲਾ ਭਗਵਾਨ ਸ਼ਿਵ ਸ਼ੰਕਰ ਦੀ ਮਹਿਮਾ ਸ਼ਿਵ ਭਗਤਾਂ ਨੂੰ ਸੁਣਾਉਣਗੇ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਸ਼ਿਵ ਭਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਮੇਰੀ ਸਾਰਿਆਂ ਨੂੰ ਇਕ ਵਾਰ ਇਹੀ ਅਪੀਲ ਹੈ ਕਿ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਦਾ ਹਿੱਸਾ ਬਣੋ ਅਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰੋ।
- Download Babushahi App
-
-