ਲੁਧਿਆਣਾ ਰੇਲਵੇ ਸਟੇਸ਼ਨ 'ਤੇ ਚੋਰ ਕਾਬੂ; 7 ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ, 25 ਜੂਨ 2026
ਕਮਿਸ਼ਨਰ ਪੁਲਿਸ ਲੁਧਿਆਣਾ ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਅਤੇ ਆਰ.ਪੀ.ਐਫ. ਦੀ ਸਾਂਝੀ ਟੀਮ ਨੇ ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨਾਂ ਦੇ ਆਲੇ-ਦੁਆਲੇ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਆਦਤੀ ਚੋਰ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਸ਼ਿਵ ਕੁਮਾਰ ਉਰਫ਼ ਸ਼ਿੱਬੂ, ਵਾਸੀ ਜਮਾਲਪੁਰ, ਲੁਧਿਆਣਾ ਹੈ, ਜੋ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ, ਰੇਲਵੇ ਲਾਈਨਾਂ ਅਤੇ ਘੰਟਾ ਘਰ ਇਲਾਕੇ ਵਿੱਚ ਮੋਬਾਇਲ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਸੀ।
ਮਿਤੀ 22 ਜੂਨ 2026 ਨੂੰ ਪੁਲਿਸ ਨੇ ਦੋਸ਼ੀ ਨੂੰ 04 ਚੋਰੀਸ਼ੁਦਾ ਮੋਬਾਇਲ ਫੋਨਾਂ ਸਮੇਤ ਕਾਬੂ ਕੀਤਾ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ-01 ਲੁਧਿਆਣਾ ਵਿਖੇ ਮੁਕੱਦਮਾ ਨੰਬਰ 97 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
ਦੋ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਦੋਸ਼ੀ ਦੀ ਨਿਸ਼ਾਨਦੇਹੀ 'ਤੇ 03 ਹੋਰ ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ ਕੀਤੇ ਗਏ। ਇਸ ਤਰ੍ਹਾਂ ਪੁਲਿਸ ਨੇ ਕੁੱਲ 07 ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਪੁਲਿਸ ਅਨੁਸਾਰ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਕਈ ਮੁਕੱਦਮੇ ਦਰਜ ਹਨ। ਇਸ ਕਾਰਵਾਈ ਨਾਲ ਰੇਲਵੇ ਸਟੇਸ਼ਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਮੋਬਾਇਲ ਚੋਰੀ ਦੀਆਂ ਵਾਰਦਾਤਾਂ 'ਤੇ ਨਕੇਲ ਕੱਸਣ ਵਿੱਚ ਮਦਦ ਮਿਲੇਗੀ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭੀੜ-ਭਾੜ ਵਾਲੀਆਂ ਥਾਵਾਂ 'ਤੇ ਆਪਣੇ ਮੋਬਾਇਲ ਅਤੇ ਕੀਮਤੀ ਸਮਾਨ ਦੀ ਸੰਭਾਲ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
- Download Babushahi App
-
-