ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
1 ਜੁਲਾਈ ਤੋਂ ਪਹਿਲਾਂ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ 26 ਜੂਨ, 2026- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। 1 ਜੁਲਾਈ 2026 ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਹੁਣ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਿਆ ਕਰਨਗੇ।
ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਮੌਸਮ ਵਿੱਚ ਆਈ ਤਬਦੀਲੀ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸੂਬੇ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਕਾਰਨ ਸਰਕਾਰ ਨੇ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਸੀ।
ਭਿਆਨਕ ਗਰਮੀ ਦੌਰਾਨ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। 1 ਜੁਲਾਈ ਤੋਂ ਹੁਣ ਇਸ ਫੈਸਲੇ ਨੂੰ ਵਾਪਸ ਲੈਂਦੇ ਹੋਏ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ।
1 ਜੁਲਾਈ ਤੋਂ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਜਾਣ ਵਾਲੇ ਆਮ ਲੋਕਾਂ ਨੂੰ ਹੁਣ ਨਵੇਂ ਨਿਰਧਾਰਤ ਸਮੇਂ (9 ਤੋਂ 5 ਵਜੇ) ਅਨੁਸਾਰ ਹੀ ਜਾਣਾ ਪਵੇਗਾ।
- Download Babushahi App
-
-