ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ 'ਚ ਨਬਾਲਿਗ ਲੜਕੀ ਦੀ ਮੌਤ
ਪੰਜਗਰਾਈ ਕਲਾਂ, 26 ਜੂਨ (ਸੁਖਜਿੰਦਰ ਸਿੰਘ ਪੰਜਗਰਾਈਂ):ਸਥਾਨਕ ਬੱਸ ਅੱਡੇ 'ਤੇ ਹੋਏ ਸੜਕ ਹਾਦਸੇ 'ਚ ਪੰਜਗਰਾਈ ਕਲਾਂ ਦੀ ਨਬਾਲਿਗ ਲੜਕੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਮਿਲੀ ਹੈ | ਮਿ੍ਤਕ
ਅਰਸ਼ਦੀਪ ਕੌਰ ਦੇ ਦਾਦਾ ਹਾਕਮ ਸਿੰਘ ਦੇ ਦੱਸਣ ਅਨੁਸਾਰ ਅਰਸ਼ਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਪੰਜਗਰਾਈਂ ਕਲਾਂ ਦੇ ਬੱਸ ਅੱਡੇ 'ਤੇ ਬੱਸ ਤੋਂ ਉੱੱਤਰ ਕੇ ਸੜਕ ਪਾਰ ਕਰ ਰਹੀ ਸੀ ਤਾਂ ਮੋਗਾ ਵਾਲੀ ਸਾਈਡ ਤੋਂ ਆ ਰਹੇ ਟਰਾਲੇ ਨਾਲ਼ ਟਕਰਾ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਈ | ਜਿਸਨੂੰ ਜ਼ਖਮੀ ਹਾਲਤ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਲਿਜਾਇਆ ਗਿਆ | ਜਿੱੱਥੇ ਜ਼ਖਮਾਂ ਦੀ ਤਾਬ ਨਾ ਝੱਲਦੀ ਹੋਏ ਦਮ ਤੋੜ ਗਈ | ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
- Download Babushahi App
-
-