ਨਵੀਂ ਦਿੱਲੀ, 2 ਦਸੰਬਰ, 2016 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਮਜ਼ਬੂਤ ਭਾਰਤ ਦੀ ਨੀਂਹ ਰੱਖਣ ਲਈ ਕਾਲੇ ਧਨ ਅਤੇ ਭ੍ਰਿਸ਼ਟਾਚਰ ਖਿਲਾਫ ਤਬਦੀਲੀ ਦੀ ਅਗਵਾਈ ਕਰਨ ਦੀ ਅਪੀਲ ਕੀਤੀ ਹੈ। ਸ਼੍ਰੀ ਮੋਦੀ ਨੇ ਸੋਸ਼ਲ ਸਾਈਟ ਲਿੰਕਡਇਨ 'ਤੇ ਕਿਹਾ, ''ਮੈਂ ਤੁਹਾਨੂੰ ਸਾਰਿਆਂ ਨੂੰ, ਖਾਸ ਕਰਕੇ ਨੌਜਵਾਨਾਂ ਨੂੰ ਕੈੱਸ਼ਲੈਸ ਲੈਣ-ਦੇਣ ਵੱਲ ਹੋਰ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਤਬਦੀਲੀ ਦੀ ਅਗਵਾਈ ਕਰਨ ਦੀ ਅਪੀਲ ਕਰਦਾ ਹਾਂ।''
ਉਨ੍ਹਾਂ ਨੇ ਨੋਟਬੰਦੀ ਦੇ ਆਪਣੇ ਫੈਸਲੇ ਨੂੰ ਇਤਿਹਾਸਕ ਦੱਸਦੇ ਹੋਏ ਕਿਹਾ ਕਿ 8 ਨਵੰਬਰ ਨੂੰ ਸਰਕਾਰ ਨੇ ਇਕ ਇਤਿਹਾਸਕ ਫੈਸਲਾ ਕੀਤਾ, ਜਿਸਦਾ ਮਕਸਦ ਭ੍ਰਿਸ਼ਟਾਚਾਰ ਅਤੇ ਕਾਲੇ ਧਨ ਦੀ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ 21ਵੀਂ ਸਦੀ ਦੇ ਭਾਰਤ 'ਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਭ੍ਰਿਸ਼ਟਾਚਾਰ ਵਿਕਾਸ ਦੀ ਰਫਤਾਰ ਨੂੰ ਹੌਲੀ ਕਰਦਾ ਹੈ ਅਤੇ ਗਰੀਬਾਂ, ਮੱਧ ਵਰਗ ਦੇ ਲੋਕਾਂ ਦੇ ਸੁਪਨਿਆਂ ਨੂੰ ਕੁਚਲ ਦਿੰਦਾ ਹੈ।