← ਪਿਛੇ ਪਰਤੋ
ਚੰਡੀਗੜ੍ਹ, 24 ਮਾਰਚ, 2017 : ਚੰਡੀਗੜ੍ਹ ਵਿਖੇ ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਦੇ ਸਿਹਤ ਅਤੇ ਪਾਰਲੀਮਾਨੀ ਮੰਤਰੀ ਬ੍ਰਹਮ ਮੋਹਿੰਦਰਾ ਨੂੰ ਪੰਜਾਬ ਦਾ ਪਾਣੀਆਂ ਦੇ ਮੱਸਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਲਿਖਿਆ ਦੋ ਸਫੇ ਦਾ ਪੱਤਰ ਦਿੱਤਾ। ਫ਼ੈਡਰੇਸ਼ਨ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਇੰਟਰਨੈਸ਼ਨਲ ਟ੍ਰਿਬਿਊਨਲ ਅੱਗੇ ਚੁਣੌਤੀ ਦੇਣ ਲਈ ਪੰਜਾਬ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਠੋਸ ਫੈਸਲਾ ਲੈਣਾ ਚਾਹੀਦਾ ਹੈ। ਉਹਨਾਂ ਪੰਜਾਬ ਵਿਧਾਨ ਸਭਾ ਅੰਦਰ ਵਿਰੌਧੀ ਧਿਰ ਦੇ ਮੁੱਖੀ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਅਤੇ ਸ੍ਰ ਸੁਖਪਾਲ ਸਿੰਘ ਖਹਿਰਾ ਅਤੇ ਸ੍ਰੌਮਣੀ ਅਕਾਲੀ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀ੍ਰ ਪਵਨ ਟੀਨੂੰ, ਲੋਕ ਇੰਨਸਾਫ਼ ਪਾਰਟੀ ਦੇ ਮੁੱਖੀ ਸ੍ਰ ਸਿਮਰਨਜੀਤ ਸਿੰਘ ਬੈਂਸ ਨੂੰ ਵੀ ਆਉਦੇ ਦਿਨਾਂ ਵਿੱਚ ਸਤਲੁੱਜ ਯੁਮਨਾ ਲਿੰਕ ਨਹਿਰ ਸਬੰਧੀ ਸਰਬਸੰਮਤੀ ਬਣਾਉਣ ਲਈ ਮਿਲਣ ਦਾ ਫ਼ੈਸਲਾ ਕੀਤਾ।
Total Responses : 25572