ਕੈਨੇਡਾ: ਵਿਦਿਆਰਥੀਆਂ ਲਈ ‘ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ’ ਪ੍ਰੋਗਰਾਮ
ਹਰਦਮ ਮਾਨ
ਸਰੀ, 27 ਜੂਨ 2020-ਵਿਦਿਆਰਥੀਆਂ ਉਪਰ ਪਏ ਮਹਾਂਮਾਰੀ ਦੇ ਆਰਥਿਕ ਪ੍ਰਭਾਵ ਨੂੰ ਘੱਟ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ”ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ” ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਇਸ ਪ੍ਰੋਗਰਾਮ ਤਹਿਤ ਜੋ ਵਿਦਿਆਰਥੀ ਕੋਰੋਨਾ ਮਹਾਂਮਾਰੀ ਕਰਕੇ ਗਰਮੀਆਂ ਵਿੱਚ ਨੌਕਰੀਆਂ ਲੱਭਣ ਵਿੱਚ ਅਸਮਰਥ ਹਨ, ਉਨ੍ਹਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਅਤੇ 10,000 ਨਵੀਂ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਵਿੱਚ ਕਾਫੀ ਮੁਸ਼ਕਲ ਪੇਸ਼ ਆ ਰਹੀ ਹੈ। ਅਜਿਹੇ ਹਾਲਾਤ ਵਿਚ ਸਰਕਾਰ ਉਨ੍ਹਾਂ ਨੂੰ ਕੋਰੋਨਾ ਨਾਲ ਲੜਣ ਲਈ ਵਲੰਟੀਅਰ ਵਰਕ ਮੁਹੱਈਆ ਕਰਵਾਏਗੀ, ਜਿਸਦੇ ਬਦਲੇ ਵਿਦਿਆਰਥੀਆਂ ਨੂੰ $1000 ਤੋਂ $5000 ਮਦਦ ਦਿੱਤੀ ਜਾਏਗੀ। ਪ੍ਰਧਾਨ ਮੰਤਰੀ ਨੇ ਕੈਨੇਡਾ ‘ਚ ਸਮਰ ਜੌਬਸ ਲਈ ਵੀ ਫੰਡਾਂ ‘ਚ ਵਾਧਾ ਕਰਨ ਦਾ ਐਲਾਨ ਕੀਤਾ, ਜਿਸ ਦਾ ਉਦੇਸ਼ ਨੌਜਵਾਨਾਂ ਲਈ ਰੁਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਪੈਦਾ ਕਰਨਾ ਹੈ। ਇਹ ਪ੍ਰੋਗਰਾਮ ਫੈਡਰਲ ਸਰਕਾਰ ਵੱਲੋਂ ਪਹਿਲਾਂ ਐਲਾਨੇ ਗਏ 9 ਬਿਲੀਅਨ ਡਾਲਰ ਦੇ ਬਹੁ-ਪੱਖੀ ਨਿਵੇਸ਼ ਦਾ ਇਕ ਹਿੱਸਾ ਹੈ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com