ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਚੁਤਾਲਾ ਦੇ ਦਰਜਨਾਂ ਪਰਿਵਾਰ ਭਾਜਪਾ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ, 22 ਜੂਨ 2024 - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੁਤਾਲਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਪ੍ਰਿੰਸੀਪਲ ਸਰਦਾਰ ਮੇਹਰ ਸਿੰਘ, ਡਾਕਟਰ ਜੋਗਾ ਸਿੰਘ, ਅਵਤਾਰ ਸਿੰਘ ਫੌਜੀ, ਸਾਜਨ ਸਿੰਘ,ਬੀਬੀ ਰਣਜੀਤ ਕੌਰ,ਗੁਰਬਿੰਦਰ ਸਿੰਘ,ਲਖਵਿੰਦਰ ਸਿੰਘ, ਨਿਸ਼ਾਨ ਸਿੰਘ ਬਾਊ, ਬਲਜਿੰਦਰ ਸਿੰਘ ਅਤੇ ਹੋਰ ਦਰਜਨਾਂ ਮੋਹਤਬਰ ਪਰਿਵਾਰਕ ਮੁਖੀਆਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਿਰਕਤ ਕੀਤੀ।ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਵਿਸੇਸ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਸ੍ਰੀ ਨਰਿੰਦਰ ਮੋਦੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਨਣ ਤੋਂ ਬਾਗੋਬਾਗ ਹਨ,ਜਿਸ ਕਾਰਨ ਪੰਜਾਬ ਦੇ ਹਰੇਕ ਪਿੰਡ ਵਿੱਚ ਪਾਰਟੀ ਨੂੰ ਪਿਆਰ ਕਰਨ ਵਾਲਿਆਂ ਵਿੱਚ ਅਥਾਹ ਵਾਧਾ ਹੋਇਆ ਹੈ ਅਤੇ ਵੋਟ ਪ੍ਰਤੀਸ਼ਤ ਵੀ ਵਧਿਆ ਹੈ। ਇਸ ਮੌਕੇ 'ਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ,ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਆਰਟੀਆਈ ਸੈਲ ਕਨਵੀਨਰ ਹਰਪ੍ਰੀਤ ਸਿੰਘ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਯੁਵਾ ਮੋਰਚਾ ਦੇ ਮੀਤ ਪ੍ਰਧਾਨ ਅੰਮ੍ਰਿਤ ਸ਼ਰਮਾ,ਵਿਵੇਕ ਅਗਰਵਾਲ,ਪਵਨਦੀਪ ਸਿੰਘ ਪ੍ਰਿੰਸ ਆਦਿ ਵੀ ਮੌਜੂਦ ਸਨ।