ਆਮ ਆਦਮੀ ਪਾਰਟੀ ਦੇ ਰਾਜ ਵਿੱਚ ਵਿਕਾਸ ਕਾਰਜ ਹੋਏ ਬੰਦ : ਭੰਮਰਾ, ਮਾਲੇਵਾਲ, ਗੱਗੋਵਾਲੀ, ਮਹਾਜ਼ਨ
ਕ੍ਰਿਸ਼ਨ ਚੰਦਰ
ਪਠਾਨਕੋਟ : ਪੰਜਾਬ ਵਿੱਚ ਰਾਜ਼ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਵਿਕਾਸ ਦੇ ਨਾਂ ਤੇ ਵੱਡੇ ਵੱਡੇ ਫਲੈਕਸ ਬੋਰਡ ਅਤੇ ਵੱਖ ਵੱਖ ਨਿਊਜ਼ ਪੇਪਰਾਂ ਵਿੱਚ ਇਸ਼ਤਿਹਾਰ ਦੇ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਲੁਟਾ ਰਹੀ ਹੈ ਤੇ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਂ ਤੇ ਗੁੰਮਰਾਹ ਕਰ ਰਹੀ ਹੈ ਉਧਰ ਦੂਸਰੇ ਪਾਸੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੇ ਆਪਣੇ ਹੀ ਪਿੰਡ ਸ਼ਾਹਪੁਰ ਜਾਜਨ ਵਿੱਚ ਵਿਕਾਸ ਕਾਰਜਾਂ ਦਾ ਪੂਰੀ ਤਰਾਂ ਜਨਾਜ਼ਾ ਨਿਕਲਿਆ ਪਿਆ ਹੈ ਜਿਥੇ ਸੈਨੀਟੇਸ਼ਨ ਵਿਭਾਗ ਦੀ ਲਾਪ੍ਰਵਾਹੀ ਕਾਰਨ ਟੂਟੀਆਂ ਅੱਗੇ ਵਾਲ ਨਾ ਲੱਗੇ ਹੋਣ ਕਾਰਨ ਲੱਖਾਂ ਲੀਟਰ ਪਾਣੀ ਬਰਬਾਦ ਹੋ ਰਿਹਾ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ,ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ, ਬਲਾਕ ਕਾਂਗਰਸ ਕਮੇਟੀ ਕਲਾਨੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ,ਮਿਲਕ ਪਲਾਂਟ ਗੁਰਦਾਸਪੁਰ ਦੇ ਵਾਈਸ ਚੇਅਰਮੈਨ ਡਾਕਟਰ ਬਲਵਿੰਦਰ ਸਿੰਘ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਪੰਜਾਬ ਦੇ ਕਈ ਪਿੰਡਾਂ ਦੇ ਲੋਕ ਪਾਣੀ ਦੀ ਬੂੰਦ ਬੂੰਦ ਪਾਣੀ ਨੂੰ ਤਰਸ ਰਹੇ ਹਨ ਦੂਜੇ ਪਾਸੇ ਪਿੰਡ ਸ਼ਾਹਪੁਰ ਜਾਜ਼ਨ ਵਿੱਚ ਜੋ ਕੁਨੈਕਸ਼ਨ ਸੈਨੀਟੇਸ਼ਨ ਵਿਭਾਗ ਵੱਲੋਂ ਦਿੱਤੇ ਗਏ ਹਨ ਜੱਦ ਵਿਭਾਗ ਪਾਣੀ ਛੱਡਦਾ ਹੈ ਤਾਂ ਟੂਟੀਆਂ ਅੱਗੇ ਵਾਲ ਨਾ ਲੱਗੇ ਹੋਣ ਕਾਰਨ ਪਾਣੀ ਆਪਣੇ ਆਪ ਹੀ ਚੱਲਦਾ ਰਹਿੰਦਾ ਹੈ ਜੋ ਪਿੰਡਾਂ ਦੀਆਂ ਗਲੀਆਂ ਨਾਲੀਆਂ ਵਿੱਚ ਆ ਜਾਂਦਾ ਹੈ ਜਿਸ ਨਾਲ ਪਿੰਡ ਸ਼ਾਹਪੁਰ ਜਾਜ਼ਨ ਵਿੱਚ ਬੀਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆਂ ਰਹਿੰਦਾ ਹੈ ਪਿਛਲੇ ਸਾਲ ਇਸੇ ਟੈਂਕੀ ਦਾ ਗੰਦਾ ਪਾਣੀ ਪੀਣ ਨਾਲ ਕਈ ਮੌਤਾਂ ਹੋਈਆਂ ਸਨ ਅਤੇ ਸੈਂਕੜੇ ਲੋਕ ਦਸਤ ਉਲਟੀਆਂ ਦੇ ਸ਼ਿਕਾਰ ਹੋਏ ਸਨ ਆਗੂਆਂ ਨੇ ਕਿਹਾ ਕਿ ਜੇਕਰ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੇ ਆਪਣੇ ਪਿੰਡ ਦਾ ਇਹ ਹਾਲ ਹੈ ਤਾਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਢਾਈ ਸਾਲ ਤੋਂ ਵੱਧ ਕਾਰਜਕਾਲ ਦੌਰਾਨ ਇਕ ਵੀ ਵਿਕਾਸ ਕਾਰਜ ਨਹੀਂ ਹੋਇਆ ਕੀ ਹਾਲ ਹੋਵੇਗਾ ਇਹ ਨਕਲੀ ਬਦਲਾਅ ਵਾਲੀ ਸਰਕਾਰ ਦੀ ਮੂੰਹ ਬੋਲਦੀ ਤਸਵੀਰ ਹੈ ਜਿਸ ਦਾ ਜੁਆਬ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਫੱਟੀ ਪੂਰੀ ਤਰਾਂ ਪੋਚ ਕਿ ਰੱਖ ਦੇਣਗੇ ਭੰਮਰਾ, ਮਾਲੇਵਾਲ,ਗੱਗੋਵਾਲੀ, ਡਾਕਟਰ ਬਲਵਿੰਦਰ ਸਿੰਘ ਰੰਧਾਵਾ ਅਤੇ ਕਿਸ਼ਨ ਚੰਦਰ ਮਹਾਜ਼ਨ ਵੱਲੋ ਦੱਸਿਆ ਗਿਆ ਹੈ ਕਿ ਹਲਕੇ ਵਿੱਚ ਜੋ ਵਿਕਾਸ ਕਾਰਜ ਸਵਰਗਵਾਸੀ ਸਰਦਾਰ ਸੰਤੋਖ ਸਿੰਘ ਰੰਧਾਵਾ ਸਾਹਿਬ ਨੇ ਵਿਕਾਸ ਮੰਤਰੀ ਪੰਜਾਬ ਹੁੰਦਿਆਂ ਕਰਵਾਏ ਸਨ ਉਸ ਦੀ ਕਿਧਰੇ ਵੀ ਮਿਸਾਲ ਨਹੀਂ ਮਿਲਦੀ ਉਹਨਾਂ ਤੋਂ ਬਾਅਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਦਾ ਉਪ ਮੁੱਖ ਮੰਤਰੀ ਹੁੰਦਿਆਂ ਜਿਹਨਾਂ ਕੋਲ ਗ੍ਰਹਿ, ਸਹਿਕਾਰਤਾ ਵਿਭਾਗ ਅਤੇ ਜੇਲ੍ਹ ਵਿਭਾਗ ਸੀ ਜਿਹਨਾਂ ਨੇ ਅਥਾਹ ਵਿਕਾਸ ਕਾਰਜ ਕਰਵਾਏ ਹਨ ਉਹ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਲੋਕਾਂ ਦੇ ਦਿਲਾਂ ਤੇ ਉਕੜੇ ਪਏ ਹਨ ਇਸ ਲਈ ਤਾਂ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਉਹਨਾਂ ਦੇ ਸਤਿਕਾਰਯੋਗ ਪਿਤਾ ਸਵਰਗਵਾਸੀ ਸਰਦਾਰ ਸੰਤੋਖ ਸਿੰਘ ਰੰਧਾਵਾ ਸਾਹਿਬ ਜੀ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵਸਨੀਕ ਵਿਕਾਸ ਦੇ ਮਸੀਹਾ ਦਾ ਖਿਤਾਬ ਦਿੰਦੇ ਹਨ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ