ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਜਿੰਦਵੜੀ ਵਿਖੇ ਧਾਰਮਿਕ ਸਮਾਗਮ ਵਿੱਚ ਭਰੀ ਹਾਜ਼ਰੀ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 23 ਜੂਨ ,2024 - ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਹਰ ਸੰਭਵ ਉਪਰਾਲੇ ਕਰਾਂਗੇ। ਇਸ ਇਲਾਕੇ ਦੇ ਲੋਕਾਂ ਨੇ ਜੋ ਮਾਣ ਤੇ ਆਸ਼ੀਰਵਾਦ ਪਹਿਲਾ 2022 ਦੀਆਂ ਵਿਧਾਨ ਸਭਾ ਚੋਣਾ ਅਤੇ ਹੁਣ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਖਸ਼ਿਆ ਹੈ, ਉਸ ਦਾ ਸਦਾ ਰਿਣੀ ਰਹਾਂਗਾ। ਇਸ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ।
ਹਰਜੋਤ ਬੈਂਸ ਬੀਤੀ ਸ਼ਾਮ ਇੱਥੋ ਨੇੜਲੇ ਪਿੰਡ ਜਿੰਦਵੜੀ ਦੇ ਸ਼ਿਵ ਮੰਦਿਰ ਵਿੱਚ ਆਯੋਜਿਤ 15ਵੇ. ਵਿਸ਼ਾਲ ਮਾਂ ਭਗਵਤੀ ਜਾਗਰਣ ਵਿੱਚ ਨਤਮਸਤਕ ਹੋ ਕੇ ਹਾਜ਼ਰੀ ਲਗਵਾਉਣ ਲਈ ਪਹੁੰਚੇ ਸਨ। ਸ਼ਿਵ ਸ਼ਕਤੀ ਜਾਗਰਣ ਕਲੱਬ ਜਿੰਦਵੜੀ ਵੱਲੋਂ ਕਰਵਾਏ ਇਸ ਧਾਰਮਿਕ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਹਾਜ਼ਰੀ ਲਗਵਾਉਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਇਸ ਧਾਰਮਿਕ ਸਥਾਨ ਦਾ ਆਲਾ ਦੁਆਲਾ ਸੰਵਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਧਾਰਮਿਕ ਸਮਾਗਮ ਵਿੱਚ ਨੋਜਵਾਨਾਂ ਤੇ ਬੱਚਿਆਂ ਦੀ ਵੱਡੀ ਗਿਣਤੀ ਵਿਚ ਸਮੂਲੀਅਤ ਤੋ ਬਹੁਤ ਖੁਸ਼ੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਆ ਕੇ ਮਨ ਨੂੰ ਸਕੂਨ ਮਿਲਦਾ ਹੈ। ਉਨ੍ਹਾਂ ਨੇ ਕਲੱਬ ਦੇ ਮੈਂਬਰਾਂ ਤੇ ਇਲਾਕਾ ਵਾਸੀਆ ਦੀ ਸ਼ਲਾਘਾ ਕੀਤੀ ਜੋ ਅਜਿਹੇ ਸ਼ਾਨਦਾਰ ਧਾਰਮਿਕ ਸਮਾਗਮ ਆਯੋਜਿਤ ਕਰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਮੁੱਖਤਾ ਤੇ ਉਪਲੱਬਧ ਕਰਵਾਈਆਂ ਜਾਣਗੀਆਂ, ਵਿਕਾਸ ਦੇ ਨਾਲ ਨਾਲ ਇਲਾਕਾ ਵਾਸੀਆ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਵੀ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਮੇਰੇ ਹਲਕੇ ਦੇ ਕਣ ਕਣ ਵਿੱਚ ਧਾਰਮਿਕ ਰੰਗਤ ਹੈ, ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਮੈਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਦਾ ਮਾਣ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦਾ ਹਰ ਪਿੰਡ ਕਿਸੇ ਨਾ ਕਿਸੇ ਪੱਖ ਤੋਂ ਬਹੁਤ ਅਹਿਮੀਅਤ ਰੱਖਦਾ ਹੈ, ਇਸ ਲਈ ਅਸੀ ਪਿੰਡਾਂ ਤੱਕ ਪਹੁੰਚ ਕਰਕੇ ਉਥੋ ਦੀਆਂ ਮੁਸ਼ਕਿਲਾ ਬਾਰੇ ਨੇੜੇ ਤੋ ਜਾਣੂ ਹੋ ਕੇ ਉਨ੍ਹਾਂ ਦਾ ਢੁਕਵਾ ਹੱਲ ਕਰ ਰਹੇ ਹਾਂ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸ਼ੇਸ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਮਨੀਸ਼ ਕੁਮਾਰ ਅੱਤਰੀ, ਰਿੰਕੂ ਸਾਊਡ ਜਿੰਦਵੜੀ, ਸੁਨੀਲ ਭਾਰਦਵਾਜ, ਗੁਰਨਾਮ ਰਾਣਾ, ਲੱਕੀ ਕਪਿਲਾ, ਸੁਖਵਿੰਦਰ ਸਿੰਘ, ਕਾਕੂ, ਦਲਜੀਤ ਨੰਬਰਦਾਰ, ਕੁਸ਼ਲ ਕੁਮਾਰ ਸੂਬੇਦਾਰ, ਦੇਵਰਾਜ ਸੋ