ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ ਦੀ ਅਗਵਾਈ ਹੇਠ ਸਰਗਰਮ ਨੌਜਵਾਨ ਆਗੂ ਅਸ਼ੀਸ਼ ਚੀਮਾ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,23 ਜੂਨ 2024 - ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜਿਲਾ ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ (ਕਨਵੀਨਰ ਵਿਧਾਨ ਸਭਾ ਤਰਨਤਾਰਨ) ਅਤੇ ਸਰਕਲ ਗੰਡੀਵਿੰਡ ਦੇ ਪ੍ਰਧਾਨ ਭੋਲਾ ਸਿੰਘ ਰਾਣਾ ਦੀ ਪ੍ਰੇਰਨਾ ਸਦਕਾ ਸਰਗਰਮ ਨੌਜਵਾਨ ਆਗੂ ਅਸ਼ੀਸ਼ ਚੀਮਾ ਵਲੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ,ਜਿੰਨਾ ਨੂੰ ਪਾਰਟੀ ਦੀ ਲੀਡਰਸ਼ਿਪ ਦੀ ਹਾਜਰੀ ਵਿੱਚ ਚੀਮਾ ਕਲਾਂ ਵਿਖੇ ਹੋਈ ਸੈਂਕੜੇ ਲੋਕਾਂ ਦੀ ਇਕੱਤਰਤਾ ਵਿੱਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨਾਂ ਦੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ 'ਤੇ ਸ਼ਾਮਲ ਹੋਏ ਪਰਿਵਾਰ ਦੇ ਮੁਖੀਆਂ ਅਰੁਣ ਚੀਮਾ,ਲੱਕੀ ਚੀਮਾ,ਕੁਲਦੀਪ ਸਿੰਘ ਫੌਜੀ,ਜੱਸਾ ਸਿੰਘ ਚੀਮਾ,ਲਛਮਣ ਸਿੰਘ, ਘੁੱਲਾ ਸਿੰਘ,ਮਖਤੂਲ ਸਿੰਘ,ਬੀਰਾ ਸਿੰਘ,ਤਾਰ ਸਿੰਘ,ਕਸ਼ਮੀਰ ਸਿੰਘ, ਹੈਪੀ ਸਿੰਘ,ਵਿਜੇ ਕੁਮਾਰ ਚੀਮਾ,ਅਕਾਸ਼ਦੀਪ ਸਿੰਘ,ਦਿਲਬਾਗ ਸਿੰਘ,ਸਵਰਨ ਕੌਰ,ਦਲਬੀਰ ਕੌਰ, ਸੁਰਜੀਤ ਕੌਰ,ਸ਼ਿੰਦਰ ਕੌਰ,ਬਲਬੀਰ ਕੌਰ,ਦੇਵੀ ਕੌਰ,ਬਿੰਦਰ ਸਿੰਘ, ਸਵਿੰਦਰ ਕੌਰ,ਹਰਜੀਤ ਕੌਰ,ਪ੍ਰਕਾਸ਼ ਕੌਰ,ਸਿਮਰਨ ਕੌਰ ਤੋਂ ਇਲਾਵਾ ਸੈਂਕੜੇ ਲੋਕਾਂ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਵਿਸਵਾਸ਼ ਦੁਆਇਆ ਕਿ ਉਹ ਕੇਂਦਰ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਖੁਸ਼ ਹਨ ਅਤੇ ਉਹ ਭਵਿੱਖ ਵਿੱਚ ਭਾਰਤੀ ਜਨਤਾ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਦੇ ਰਹਿਣਗੇ।
ਇਸ ਮੌਕੇ ਤੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸ਼ਾਮਲ ਹੋਣ ਵਾਲੇ ਸਾਰੇ ਹੀ ਲੋਕਾਂ ਨੂੰ ਜਿੱਥੇ ਸਨਮਾਨਿਤ ਕੀਤਾ ਉਥੇ ਹੀ ਜੀ ਆਇਆ ਕਹਿੰਦਿਆਂ ਕਿਹਾ ਕਿ ਉਹ ਕੰਮਾਂ ਦੀ ਪ੍ਰਵਾਹ ਨਾ ਕਰਨ,ਕਿਉਂਕਿ ਭਾਰਤੀ ਜਨਤਾ ਪਾਰਟੀ ਲੋਕਾਂ ਨੂੰ ਲਗਾਤਾਰ ਸਹੂਲਤਾਂ ਦੇਣ ਅਤੇ ਉਨਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾਂ ਹੀ ਸ਼ਰੀਕ ਹੋਣ ਦੇ ਕਾਰਨ ਹੀ ਲੋਕ ਵਾਰ ਵਾਰ ਸੱਤਾ 'ਤੇ ਭਾਰਤੀ ਜਨਤਾ ਪਾਰਟੀ ਨੂੰ ਬਿਰਾਜਮਾਨ ਕਰਦੇ ਹਨ। ਇਸ ਮੌਕੇ ਤੇ ਜਿਲਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ,ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਆਈ ਟੀ ਵਿੰਗ ਕਨਵੀਨਰ ਸਿਕੰਦਰ ਸਿੰਘ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸਸੀ ਮੋਰਚਾ ਜਨਰਲ ਸਕੱਤਰ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਸਾਹਿਬ ਸਿੰਘ ਗੰਡੀਵਿੰਡ,ਮਿਲਖਾ ਸਿੰਘ, ਅਵਤਾਰ ਸਿੰਘ ਰਸੂਲਪੁਰ ਅਤੇ ਹੋਰ ਪਾਰਟੀ ਆਗੂ ਮੌਜੂਦ ਸਨ।