ਬਾਰਿਸ਼ ਤੋਂ ਬਾਅਦ ਵਾਧੂ ਬਰਤਨਾਂ ਵਿੱਚ ਭਰਿਆ ਪਾਣੀ ਤੁਰੰਤ ਖਾਲੀ ਕੀਤਾ ਜਾਵੇ -ਸਿਵਲ ਸਰਜਨ ਮਾਲੇਰਕੋਟਲਾ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 27:ਜੂਨ 2024 - ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰਮ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਂਮ ਅਧੀਨ ਜ਼ਿਲ੍ਹੇ ਭਰ ਦੇ ਸਾਰੇ ਬਲਾਕਾਂ ਦੇ ਸਿਹਤ ਕਾਮੇ ਫੀਲਡ ਵਿੱਚ ਡੇਂਗੂ ਦੀ ਰੋਕਥਾਮ ਦੇ ਲਈ ਜਿੱਥੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਓਥੇ ਘਰਾਂ ਵਿੱਚ ਲਾਰਵਾ ਨਰੀਖਣ ਕਰਕੇ ਉਸਦੇ ਨੁਕਸਾਨ ਬਾਰੇ ਵੀ ਲੋਕਾਂ ਨੂੰ ਸੁਚੇਤ ਕਰ ਰਹੇ ਹਨ।
ਇਸ ਮੌਕੇ ਜਿਲ੍ਹਾ ਮਾਲੇਰਕੋਟਲਾ ਦੇ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਭਾਰੀ ਬਾਰਿਸ਼ ਹੋਈ ਹੈ ਤੇ ਅਕਸਰ ਬਾਰਿਸ਼ ਤੋਂ ਬਾਅਦ ਲਾਰਵਾ ਮਿਲਣ ਦੀਆਂ ਸੰਭਾਵਨਾਵਾਂ ਵਧ ਜਾਂਦੀਆਂ ਹਨ ਕਿਉਂਕਿ ਬਾਰਿਸ਼ ਦਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਫੁੱਟੇ ਸਮਾਨ ਵਿੱਚ ਭਰ ਜਾਂਦਾ ਹੈ ਅਤੇ ਉੱਥੇ ਹੀ ਲਾਰਵਾ ਬਣ ਜਾਂਦਾ ਹੈ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿਹਾ ਕਿ ਘਰਾਂ ਵਿੱਚ ਵਾਧੂ ਪਏ ਬਰਤਨਾਂ ਅਤੇ ਕਬਾੜ ਆਦਿ ਵਿੱਚ ਜੇਕਰ ਬਾਰਿਸ਼ ਦਾ ਪਾਣੀ ਭਰ ਗਿਆ ਹੈ ਤਾਂ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਇਹ ਖਤਰਨਾਕ ਸਿੱਧ ਹੋ ਸਕਦਾ ਹੈ ਇਸ ਮੌਕੇ ਉਹਨਾਂ ਜਿਲ੍ਹੇ ਦੇ ਸਮੂਹ ਸਿਹਤ ਵਰਕਰਾਂ ਨੂੰ ਆਦੇਸ਼ ਦਿੱਤੇ ਕਿ ਉਹ ਬਾਰਿਸ਼ ਤੋਂ ਬਾਅਦ ਲਾਰਵੇ ਦਾ ਨਰੀਖਣ ਹੋਰ ਵਧਾ ਦੇਣ ਤਾਂ ਜੋ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਪੂਰੀ ਤਰ੍ਹਾਂ ਬਚਾਇਆ ਜਾ ਸਕੇ।
ਉਹਨਾਂ ਦੱਸਿਆ ਕਿ ਬਲਾਕ ਮਾਲੇਰਕੋਟਲਾ, ਅਮਰਗੜ੍ਹ, ਪੰਜਗਰਾਈਆਂ ਅਤੇ ਅਹਿਮਦਗੜ੍ਹ ਦੇ ਵਿੱਚ ਬਹੁਮੰਤਵੀ ਸਿਹਤ ਕਾਮੇ ਰੋਜ਼ਾਨਾਂ ਬੀਟ ਅਨੁਸਾਰ ਘਰਾਂ ਵਿੱਚ ਜਾ ਕਿ ਕੂਲਰਾਂ, ਫਰਿਜਾਂ, ਹੌਦੀਆਂ ਅਤੇ ਹੋਰ ਵਾਧੂ ਬਰਤਨਾਂ ਦੇ ਵਿੱਚ ਖੜੇ ਪਾਣੀ ਤੇ ਲਾਰਵੇ ਦੇ ਪੈਦਾ ਹੋਣ ਦਾ ਨਰੀਖਣ ਕਰ ਰਹੇ ਹਨ ਅਤੇ ਲੋਕਾਂ ਨੂੰ ਮੱਛਰ ਤੋਂ ਬਚਾਅ ਤੇ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੀਆਂ ਹਨ ਉਹਨਾਂ ਅੱਗੇ ਕਿਹਾ ਕਿ ਲੋਕ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਤੇ ਅਮਲ ਕਰਨ ਅਤੇ ਖੁਦ ਵੀ ਬਚਾਅ ਲਈ ਸੁਚੇਤ ਹੋਣ ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾਂ ਹੈ ਤਾਂ ਉਹ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕਿ ਖੂਨ ਦੀ ਜਾਂਚ ਜਰੂਰ ਕਰਵਾਉਣ ਤਾਂ ਜੋ ਸਮੇਂ ਸਿਰ ਡਾਕਟਰੀ ਸਲਾਹ ਲਈ ਜਾ ਸਕੇ ਉਹਨਾਂ ਕਿਹਾ ਕਿ ਮੱਛਰ ਦੇ ਲੜਨ ਨੂੰ ਕਦੇ ਵੀ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਆਪਣੇ ਆਪ ਨੂੰ ਮੱਛਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਡੇਂਗੂ ਦੇ ਵੱਡੇ ਖ਼ਤਰੇ ਤੋਂ ਬਚਾ ਸਕਦੀਆਂ ਹਨ ਇਸ ਮੌਕੇ ਉਹਨਾਂ ਨਾਲ ਐਨ.ਵੀ. ਬੀ. ਡੀ. ਸੀ. ਪੀ. ਪ੍ਰੋਗਰਾਮ ਦੇ ਇੰਚਾਰਜ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੱਥੇ ਵੀ ਲਾਰਵਾ ਮਿਲਦਾ ਹੈ ਉਸਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੁਰੰਤ ਨਸ਼ਟ ਕਰਵਾ ਦਿੱਤਾ ਜਾਂਦਾ ਹੈ ਉਹਨਾਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ |