ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢ ਕੇ ਸੰਭੂ ਬਾਰਡਰ ਨੂੰ ਖੋਲ੍ਹਣਾ ਚਾਹੀਦਾ ਹੈ - ਸੁਰਿੰਦਰ ਸਿੰਘ ਧਤੌਂਦਾ
ਗੁਰਪ੍ਰੀਤ ਸਿੰਘ ਜਖਵਾਲੀ
ਸਰਹਿੰਦ 28 ਜੂਨ 2024:-ਪੰਜਾਬ ਦੇ ਸੰਭੂ ਬਾਰਡਰ ਤੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਲੰਮੇਂ ਸਮੇਂ ਤੇ ਲਗਾਏ ਜਾ ਰਹੇ ਧਰਨੇ ਸਬੰਧੀ। ਦੇਸ਼ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਨੂੰ ਤੁਰੰਤ ਗੱਲਬਾਤ ਰਾਹੀਂ ਮਸਲੇ ਦੇ ਹੱਲ ਲਈ ਉਸਾਰੂ ਸੋਚ ਤੇ ਪਹਿਰਾ ਦਿੰਦੇ ਹੋਏ ਮੀਟਿੰਗ ਰਾਹੀਂ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਕਿਉਂਕਿ ਦੇਸ਼ ਦੇ ਅੰਨਦਾਤਾ ਦੀ ਝੋਨੇ ਦੀ ਫ਼ਸਲ ਤੇ ਅਸਰ ਦੇ ਨਾਲ ਨਾਲ ਪਰਿਵਾਰਾਂ ਤੇ ਵੀ ਸਿੱਧੇ ਤੌਰ ਤੇ ਦੇਖਿਆ ਜਾ ਸਕਦਾ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਨਾਸਾ ਦੇ ਜਰਨਲ ਸਕੱਤਰ ਪੰਜਾਬ ਸੁਰਿੰਦਰ ਸਿੰਘ ਧਤੌਂਦਾ ਨੇ ਇਕ ਪ੍ਰੈਸ ਰਿਲੀਜ਼ ਰਾਹੀਂ ਕੀਤਾ। ਧਤੌਂਦਾ ਨੇ ਸੰਭੂ ਬਾਰਡਰ ਬੰਦ ਹੋਣ ਜਿੱਥੇ ਨਜ਼ਦੀਕੀ ਪਿੰਡਾਂ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ।
ਉੱਥੇ ਹੀ ਦਿੱਲੀ ਜਾਣ ਵਾਲੇ ਲੋਕ, ਵਪਾਰੀ, ਟਰਾਂਸਪੋਰਟਰ ਤੇ ਸਰਕਾਰੀ ਕੰਮਕਾਜ ਦੇ ਨਾਲ ਨਾਲ ਸਿੱਖਿਆ ਤੇ ਸਿਹਤ ਸਹੂਲਤਾਂ ਤੇ ਵੀ ਅਸਰ ਦੇਖਿਆ ਜਾ ਸਕਦਾ ਹੈ ਅਤੇ ਕਿਸਾਨੀ ਮਸਲਿਆਂ ਪ੍ਰਤੀ ਉਸਾਰੂ ਸੋਚ ਤੇ ਪਹਿਰਾ ਦੇਣਾ ਕੇਂਦਰ ਸਰਕਾਰ ਦਾ ਮੁਢਲਾ ਫਰਜ਼ ਹੈ। ਕਿਉੰਕਿ ਕਿਸਾਨ ਤੇ ਮਜ਼ਦੂਰ ਭਰਾ ਧਰਨੇ ਤੇ ਸੌਂਕ ਲਈ ਨਹੀਂ ਬੈਠੇ, ਸਗੋਂ ਦੇਸ਼ ਦੇ ਅਨਾਜ ਭੰਡਾਰ ਦਾ ਵਿਕਾਸ ਕਰਨ ਅਤੇ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਉਸਾਰੂ ਸੋਚ ਤੇ ਪਹਿਰਾ ਦੇ ਰਹੇ ਹਨ। ਧਤੌਂਦਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ਤੇ ਧਿਆਨ ਦੇਣ ਦੀ ਅਪੀਲ ਕਰਦੇ ਹੋਏ ਕਿਹਾ, ਕਿ ਕਿਸਾਨ ਤੇ ਮਜ਼ਦੂਰ ਭਰਾਵਾਂ ਦੇ ਹਿੱਤਾਂ ਲਈ ਉਸਾਰੂ ਸੋਚ ਹੀ ਪਹਿਰਾ ਦਿੱਤਾ ਜਾਵੇ।