ਮਲੇਰਕੋਟਲਾ: ਅਸ਼ੀਰਵਾਦ ਸਕੀਮ ਤਹਿਤ 522 ਲਾਭਪਾਤਰੀਆਂ ਨੂੰ 2 ਕਰੋੜ 66 ਲੱਖ 22 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਮਿਲਿਆ
- ਜ਼ਿਲ੍ਹੇ ਵਿੱਚ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ 522 ਲਾਭਪਾਤਰੀਆਂ ਨੂੰ 2 ਕਰੋੜ 66 ਲੱਖ 22 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ-ਡਿਪਟੀ ਕਮਿਸ਼ਨਰ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 28 ਜੂਨ :2024 - ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ 'ਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ 522 ਲਾਭਪਾਤਰੀਆਂ ਨੂੰ 2 ਕਰੋੜ 66 ਲੱਖ 22 ਹਜ਼ਾਰ ਲੱਖ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀ ਦੇ 185 ਲਾਭਪਾਤਰੀਆਂ ਨੂੰ 94 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 337 ਲਾਭਪਾਤਰੀਆਂ ਨੂੰ 1 ਕਰੋੜ 71 ਲੱਖ 87 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਾਲੇਰਕੋਟਲਾ ਸ੍ਰੀ ਮੁਕਲ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, ਚਾਹਵਾਨ http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ।