"ਕੌਮੀ ਡਾਕਟਰ ਦਿਵਸ" ਮੌਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਹਿੱਤ ਵਧੀਆ ਕਾਰਗੁਜਾਰੀ ਕਰਨ ਵਾਲੇ ਡਾਕਟਰ ਸਨਮਾਨਤ
ਜਲੰਧਰ (01.07.2024) - ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਦੀ ਅਗਵਾਈ ਹੇਠ ਸੋਮਵਾਰ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਦੇ ਦਫ਼ਤਰ ਵਿਖੇ "ਕੌਮੀ ਡਾਕਟਰ ਦਿਵਸ" ਮਨਾਇਆ ਗਿਆ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਦੀ ਦੇਖਰੇਖ ਵਿੱਚ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਸਮੂਹ ਪ੍ਰੋਗਰਾਮ ਅਫ਼ਸਰ, ਐਸ.ਐਮ.ਓਜ਼ ਅਤੇ ਮੈਡੀਕਲ ਅਫ਼ਸਰ ਮੌਜੂਦ ਸਨ।
ਇਸ ਦੌਰਾਨ ਆਪਣੇ ਆਪਣੇ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰ ਰਜਨੀਸ਼ ਗੁਪਤਾ ਨਕੋਦਰ, ਡਾ. ਕੁਲਵੰਤ ਰਾਏ ਫਿਲੌਰ, ਡਾ. ਅਭਿਸ਼ੇਕ ਸੱਚਰ (ਸਰਜਨ) ਸਿਵਲ ਹਸਪਤਾਲ ਜਲੰਧਰ, ਡਾ. ਮਨੀਸ਼ਾ ਗੁਲਾਟੀ ਗਾਇਨੋਕੋਲੋਜਿਸਟ, ਡਾ. ਰਘੂਪ੍ਰਿਯਾ ਸਿਵਲ ਸਰਜਨ ਦਫ਼ਤਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਿਵਲ ਸਰਜਨ ਡਾ. ਜਗਦੀਪ ਚਾਵਲਾ ਵੱਲੋਂ "ਕੌਮੀ ਡਾਕਟਰ ਦਿਵਸ" ਮੌਕੇ ਸਨਮਾਨਤ ਕੀਤੇ ਗਏ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਡਾਕਟਰਾਂ ਨੂੰ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਲੋਕਾਂ ਤੱਕ ਵੱਧ ਤੋਂ ਵੱਧ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਸੁਨੇਹਾ ਦਿੱਤਾ ਗਿਆ।
ਜਿਕਰਯੋਗ ਹੈ ਕਿ ਕੌਮੀ ਡਾਕਟਰ ਦਿਵਸ ਦੇਸ਼ ਦੇ ਮਹਾਨ ਡਾਕਟਰ ਡਾ. ਬਿਧਾਨਚੰਦਰ ਰਾਏ ਨੂੰ ਸਨਮਾਨ ਦੇਣ ਵਜੋਂ 1 ਜੁਲਾਈ 1991 ਤੋਂ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਡਾਕਟਰਜ਼ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਦੇ ਜੀਵਨ ਵਿੱਚ ਡਾਕਟਰਜ਼ ਦੀ ਭੂਮਿਕਾ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ।