← ਪਿਛੇ ਪਰਤੋ
ਉਦੇਵੀਰ ਸਿੰਘ ਰੰਧਾਵਾ ਨੇ ਵੱਖ ਵੱਖ ਪਰਿਵਾਰਾਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
ਗੁਰਦਾਸਪੁਰ 1 ਜੁਲਾਈ 2024- ਅੱਜ ਉਦੇਵੀਰ ਸਿੰਘ ਰੰਧਾਵਾ ਹੋਣਹਾਰ ਸਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪਿੰਡ ਕੁੰਜਰ ਵਿਖੇ ਫਰਾਂਸਿਸ ਮਸੀਹ ਦੇ ਗ੍ਰਹਿ ਨਿਵਾਸ ਵਿਖੇ ਪਹੁੰਚ ਕੇ ਫਰਾਂਸਿਸ ਮਸੀਹ ਦੇ ਸਪੁੱਤਰ ਮੀਕਾ ਮਸੀਹ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਉਦੇਵੀਰ ਸਿੰਘ ਰੰਧਾਵਾ ਪਿੰਡ ਨਰਵਾਨ ਵਿੱਖੇ ਪਹੁੰਚ ਕੇ ਸੰਦੀਪ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਦੇਹਾਂਤ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਉਦੇਵੀਰ ਸਿੰਘ ਰੰਧਾਵਾ ਨੇ ਇਸ ਦੁੱਖ ਦੀ ਘੜੀ ਵਿੱਚ ਦੋਹਾਂ ਪਰਿਵਾਰਾਂ ਨਾਲ ਦੁੱਖ ਵੰਡਾਉਂਦੇ ਹੋਏ ਉਹਨਾਂ ਨੂੰ ਹੌਂਸਲਾ ਦਿੱਤਾ ਅਤੇ ਦੋਹਾਂ ਪਰਿਵਾਰਾਂ ਨੂੰ ਇਹ ਅਕਿਹ ਅਤੇ ਅਸਿਹ ਭਾਣਾ ਮੰਨਣ ਦਾ ਬੱਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਸਾਂਤੀ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ ਮੀਡੀਆ ਨਾਲ ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਨਜ਼ਦੀਕੀ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Total Responses : 24640