ਨੈਸ਼ਨਲ ਯੂਥ ਕਲੱਬ ਵੱਲੋਂ ਡਾਕਟਰ ਦਿਵਸ ਮੌਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ.ਗੁਰਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 2 ਜੁਲਾਈ 2024 - ਅੱਖਾਂ ਦੇ ਮਾਹਿਰ ਡਾਕਟਰ ਐਸ.ਪੀ.ਸਿੰਘ ਦੇ ਹੋਣਹਾਰ ਸੁਪੱਤਰ ਡਾ.ਗੁਰਪ੍ਰੀਤ ਸਿੰਘ, ਐਮ.ਡੀ.ਕਾਰਡਲੋਜੀ, ਜਿਨ੍ਹਾਂ ਨੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਵਜੋਂ ਇਲਾਕੇ ਅੰਦਰ ਗੂੜ੍ਹੀ ਪਹਿਚਾਣ ਕਾਇਮ ਕੀਤੀ ਹੈ। ਉਹ ਹਮੇਸ਼ਾ ਲੋੜਵੰਦ ਲੋਕਾਂ ਦਾ ਇਲਾਜ ਵਿਸ਼ੇਸ਼ ਭਾਵਨਾ ਨਾਲ ਕਰਦੇ ਹਨ। ਉਨ੍ਹਾਂ ਦੀਆਂ ਡਾਕਟਰੀ ਖੇਤਰ ’ਚ ਪੰਜਾਬ ਅਤੇ ਪੰਜਾਬ ਤੋਂ ਬਾਹਰ ਨਿਭਾਈਆਂ ਜਾ ਰਹੀਆਂ ਅਹਿਮ ਸੇਵਾਵਾਂ ਨੂੰ ਵੇਖਦੇ ਹੋਏ ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵੱਲੋਂਡਾਕਟਰ ਦਿਵਸ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੰੁਚ ਕੇ ਕੀਤਾ ਗਿਆ। ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਦੇ ਪਿਤਾ ਡਾ.ਐਸ.ਪੀ.ਸਿੰਘ ਸੇਵਾ ਮੁਕਤ ਡੀਨ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ, ਮਾਤਾ ਦਵਿੰਦਰ ਕੌਰ, ਕੁਲਦੀਪ ਸਿੰਘ ਸੇਖੋਂ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ, ਰਵਿੰਦਰ ਸਿੰਘ ਸੰਧੂ ਕਾਨਿਆਂ ਵਾਲੀ ਉਚੇਚੇ ਤੌਰ ਤੇ ਸ਼ਾਮਲ ਸਨ।
ਇਸ ਮੌਕੇ ਕਲੱਬ ਦੇ ਪ੍ਰਧਾਨ ਰਾਕੇਸ਼ ਕੁਮਾਰ ਮਿੱਤਲ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਰਾਸ਼ਟਰੀ ਡਾਕਟਰ ਦਿਵਸ ਮੌਕੇ ਡਾ.ਗੁਰਪ੍ਰੀਤ ਸਿੰਘ ਦੀ ਚੋਣ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਕੀਤੀ ਗਈ ਸੀ। ਅੱਜ ਉਨ੍ਹਾਂ ਦੀਆਂ ਸੇਵਾਵਾਂ ਤੇ ਸਮੁੱਚਾ ਸ਼ਹਿਰ ਫ਼ਰੀਦਕੋਟ ਮਾਣ ਮਹਿਸੂਸ ਕਰਦਾ ਹੈ। ਇਸ ਮੌਕੇ ਕਲੱਬ ਦੇ ਮੁੱਖ ਸਰਪ੍ਰਸਤ ਪਿ੍ਰੰਸੀਪਲ ਸੁਰੇਸ਼ ਅਰੋੜਾ ਨੇ ਡਾਕਟਰ ਦਿਵਸ ਦੀ ਮਹੱਤਤਾ ਦੱਸਦਿਆਂ ਡਾ.ਗੁਰਪ੍ਰੀਤ ਸਿੰਘ ਦੇ ਗੁਣਾਂ ਦੀ ਪ੍ਰੰਸ਼ਸ਼ਾ ਕਰਦਿਆਂ ਕਿਹਾ ਅੱਜ ਕਲੱਬ ਉਨ੍ਹਾਂ ਦਾ ਸਨਮਾਨ ਕਰਕੇ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਦੱਸਿਆ ਇਸ ਤੋਂ ਡਾ.ਗੁਰਪ੍ਰੀਤ ਸਿੰਘ ਦੀ ਮਿਸਾਲੀ ਸੇਵਾਵਾਂ ਲਈ ਰਾਸ਼ਟਰ ਪੱਧਰੀ ਸੰਸਥਾਵਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਕਲੱਬ ਦੇ ਪੀ.ਆਰ.ਓ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਡਾਕਟਰ ਗੁਰਪ੍ਰੀਤ ਸਿੰਘ ਨੇ ਇਸ ਤੋਂ ਪਹਿਲਾਂ ਜਿੱਥੇ-ਜਿੱਥੇ ਵੀ ਸੇਵਾਵਾਂ ਦਿੱਤੀਆਂ ਹਨ। ਹਰ ਕੋਈ ਚਾਹੁੰਦਾ ਹੈ ਕਿ ਉਹ ਉੱਥੇ ਸੇਵਾਵਾਂ ਦੇਣ। ਪਰ ਡਾਕਟਰ ਗੁਰਪ੍ਰੀਤ ਸਿੰਘ ਨੇ ਫ਼ਰੀਦਕੋਟ ਨੂੰ ਆਪਣੀ ਕਰਮ ਭੂਮੀ ਬਣਾ ਕੇ ਲੋਕਾਂ ਦੀ ਸੇਵਾ ਬਹੁਤ ਹੀ ਵਧੀਆ ਢੰਗ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਕਲੱਬ ਦੇ ਸਕੱਤਰ ਅਜੈਪਾਲ ਸ਼ਰਮਾ ਨੇ ਕਲੱਬ ਦੀ ਗਤੀਵਿਧੀਆਂ ਦੀ ਸੰਖੇਪ ਜਾਣਕਾਰੀ ਦਿੰਦਿਆਂ ਕਿਹਾ ਮਾਨਵਤਾ ਭਲਾਈ ਕਾਰਜ ਕਲੱਬ ਹਮੇਸ਼ਾ ਪਹਿਲ ਦੇ ਅਧਾਰ ਤੇ ਕਰਦਾ ਹੈ। ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਨੇ ਕਲੱਬ ਦਾ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਨਮਾਨ ਹਮੇਸ਼ਾ ਜ਼ਿੰਮੇਵਾਰੀ ’ਚ ਵਾਧਾ ਕਰਦੇ ਹਨ। ਉਹ ਭਵਿੱਖ ’ਚ ਹੋਰ ਸੁਹਿਦਰਤਾ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਗੁਰੂ ਨਾਨਕ ਕਾਲੋਨੀ ਗਲੀ ਨੰਬਰ-8 ਅੰਦਰ, 21 ਜੁਲਾਈ ਤੋਂ ਸ਼ੁਰੂ ਹੋ ਜਾਵੇਗਾ।
ਫ਼ਰੀਦਕੋਟ ਦੇ ਲੋਕਾਂ ਨੂੰ ਦਿਲ ਦੇ ਰੋਗਾਂ ਦੇ ਇਲਾਜ ਲਈ ਬਾਹਰ ਨਹੀਂ ਜਾਣਾ ਪਵੇਗਾ। ਉਨ੍ਹਾਂ ਸਰਕਾਰ ਦੀ ਆਯੂਸ਼ਮਾਨ ਸਕੀਮ ਕਾਰਡ ਹੋਲਡਰਾਂ ਦਾ ਬਿਲਕੁਲ ਮੁਫ਼ਤ, ਆਮ ਮਰੀਜ਼ਾਂ ਦਾ ਬਹੁਤ ਹੀ ਘੱਟ ਰੇਟਾਂ ਤੇ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਫ਼ਰੀਦਕੋਟ ਨਵੇਂ ਬਣਨ ਵਾਲੇ ਹਸਪਤਾਲ ਅੰਦਰ ਸਟੰਟ ਪਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਪਿ੍ਰਤਪਾਲ ਸਿੰਘ ਕੋਹਲੀ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਰਾਕੇਸ਼ ਮਿੱਤਲ, ਸਕੱਤਰ ਅਜੈਪਾਲ ਸ਼ਰਮਾ, ਮੁੱਖ ਸਰਪ੍ਰਸਤ ਪਿ੍ਰੰਸੀਪਲ ਸੁਰੇਸ਼ ਅਰੋੜਾ, ਪੀ.ਆਰ.ਓ ਜਸਬੀਰ ਸਿੰਘ ਜੱਸੀ, ਪਿ੍ਰਤਪਾਲ ਸਿੰਘ ਕੋਹਲੀ, ਰਾਜਿੰਦਰ ਦਾਸ ਰਿੰਕੂ,ਦਵਿੰਦਰ ਸਿੰਘ ਪੰਜਾਬ ਮੋਟਰਜ਼, ਕੁਲਵਿੰਦਰ ਗੋਰਾ ਮਚਾਕੀ ਕਲਾਂ, ਵਿਪਨ ਮਿੱਤਲ, ਸੁਰਿੰਦਰ ਕੁਮਾਰ ਓਸ਼ੋ ਨੇ ਮਿਲ ਕੇ ਡਾ.ਗੁਰਪ੍ਰੀਤ ਸਿੰਘ ਫ਼ੱੁਲਾਂ ਦੀ ਵਰਖਾ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਦੇ ਸਹਿਯੋਗੀ ਰਵਿੰਦਰ ਸਿੰਘ, ਮਨਜਿੰਦਰ ਕੌਰ, ਜੋਤੀ, ਸੋਨਿਆ, ਸਮਾਈਲ ਵੀ ਹਾਜ਼ਰ ਸਨ।