ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਹੜ੍ਹਾਂ ਦੌਰਾਨ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ
ਰੂਪਨਗਰ, 6 ਜੁਲਾਈ 2024: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਪੱਧਰ ਉਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਟਰੋਲ ਰੂਮਾਂ ਵਿਖੇ ਹੜ੍ਹ ਜਾਂ ਹੜ੍ਹ ਵਰਗੀਆਂ ਸਥਿਤੀਆਂ ਬਣਨ ਉਤੇ ਕਿਸੇ ਵੀ ਤਰ੍ਹਾਂ ਦੀ ਸਮਸਿਆ ਜਾਂ ਸ਼ਿਕਾਇਤ ਲਈ ਕਿਸੇ ਵੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਆਮ ਪਬਲਿਕ ਵੱਲੋਂ ਹੜ੍ਹਾਂ ਦੀ ਸ਼ਿਕਾਇਤਾਂ ਜਾਂ ਹੜ੍ਹਾਂ ਨਾਲ ਸਬੰਧਤ ਜਾਣਕਾਰੀ ਲਈ ਇਹਨਾਂ ਨੰਬਰਾਂ 01881-292711 ਅਤੇ 01881-221157 ਉਤੇ ਸੰਪਰਕ ਕੀਤਾ ਜਾ ਸਕਦਾ ਹੈ।