ਪੰਜਾਬ ਉਰਦੂ ਅਕੈਡਮੀ ਮਾਲੇਰਕੋਟਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਜ਼ੁਲਫ਼ਕਾਰ ਅਲੀ ਚੋਣਾਂ ਵਿੱਚ ਵਧੀਆ ਡਿਊਟੀ ਨਿਭਾਉਣ ਬਦਲੇ ਸਨਮਾਨਿਤ
- ਅਜਿਹੇ ਸਨਮਾਨ ਨਾਲ ਕੰਮ ਕਰਨ ਵਾਲੇ ਵਿਅਕਤੀ ਵਿੱਚ ਹੌਸਲਾ ਅਤੇ ਉਤਸ਼ਾਹ ਵੱਧਦਾ ਹੈ--ਜ਼ੁਲਫ਼ਕਾਰ ਅਲੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 6 ਜੁਲਾਈ 2024, ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਪੰਜਾਬ ਉਰਦੂ ਅਕੈਡਮੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਜ਼ੁਲਫ਼ਕਾਰ ਅਲੀ ਨੂੰ ਲੋਕ ਸਭਾ ਚੋਣਾਂ ਵਿੱਚ ਵਧੀਆ ਡਿਊਟੀ ਨਿਭਾਉਣ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਡਾਕਟਰ ਪਲੱਵੀ ਚੌਧਰੀ ਨੇ ਬੋਲਦਿਆਂ ਕਿਹਾ ਕਿ ਸ੍ਰੀ ਜ਼ੁਲਫਕਾਰ ਅਲੀ ਨੇ ਬਹੁਤ ਮਿਹਨਤ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਹੈ, ਅਤੇ ਇਸ ਸਨਮਾਨ ਦੇ ਹੱਕਦਾਰ ਹਨ, ਇੱਥੇ ਇਹ ਵੀ ਦੱਸਣਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਢੰਗ ਨਾਲ ਡਿਊਟੀ ਨਿਭਾਉਣ ਤੇ ਡਿਪਟੀ ਕਮਿਸ਼ਨਰ ਮੈਡਮ ਮਾਧਵੀ ਕਟਾਰੀਆ ਵੀ ਸ਼੍ਰੀ ਜ਼ੁਲਫਕਾਰ ਅਲੀ ਨੂੰ ਸਨਮਾਨਿਤ ਕਰ ਚੁੱਕੇ ਹਨ। ਸਨਮਾਨ ਲੈਣ ਤੋਂ ਬਾਅਦ ਸ੍ਰੀ ਜੁਲਫਕਾਰ ਨੇ ਕਿਹਾ ਕਿ ਅਜਿਹੇ ਸਨਮਾਨ ਨਾਲ ਕੰਮ ਕਰਨ ਵਾਲੇ ਵਿਅਕਤੀ ਵਿੱਚ ਹੌਸਲਾ ਅਤੇ ਉਤਸ਼ਾਹ ਵੱਧਦਾ ਹੈ ਉਹਨਾਂ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ। ਮੌਕੇ ਡਾਕਟਰ ਪਲੱਵੀ ਚੌਧਰੀ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ, ਡੀ ਆਈ ਓ ਸ਼ਾਇਨਾ ਕਮਲ, ਚੋਣ ਤਹਿਸੀਲਦਾਰ ਸ੍ਰੀ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਜ਼ਿਲ੍ਹਾ ਚੋਣ ਇੰਚਾਰਜ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀ ਮੌਜੂਦ ਸਨ।