ਸਾਂਝਾ ਪੇਅ ਬਹਾਲੀ ਫਰੰਟ ਵੱਲੋਂ ਜਲੰਧਰ ਵਿਖੇ ਕੀਤਾ ਸਰਕਾਰ ਦਾ ਪਿੱਟ ਸਿਆਪਾ - ਮਹਾਜ਼ਨ
- ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਅਗਵਾਈ ਹੇਠ ਸਾਂਝਾ ਪੇਅ ਬਹਾਲੀ ਫਰੰਟ ਦੀ ਜਲੰਧਰ ਵਿਖੇ ਹੋਈ ਵਿਸ਼ਾਲ ਰੈਲੀ ਵਿੱਚ ਕੀਤੀ ਭਰਵੀਂ ਸ਼ਮੂਲੀਅਤ
ਜਲੰਧਰ, 7 ਜੁਲਾਈ 2024 - ਅੱਜ ਜਲੰਧਰ ਵਿਖੇ ਸਾਂਝਾ ਪੇਅ ਬਹਾਲੀ ਫਰੰਟ ਵੱਲੋ ਕੀਤੀ ਗਈ ਰੈਲੀ ਵਿੱਚ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਆਪਣੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਵੈਟਨਰੀ ਇੰਸਪੈਕਟਰਾਂ ਨੇ ਭਰਵੀਂ ਸ਼ਮੂਲੀਅਤ ਕਰਕੇ ਸਾਂਝਾ ਪੇਅ ਬਹਾਲੀ ਫਰੰਟ ਦਾ ਸਾਥ ਦਿੱਤਾ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਨੇ ਕਿਹਾ ਕਿ ਜਿਹਨਾਂ ਚਿਰ ਪੰਜਾਬ ਸਰਕਾਰ ਸਾਂਝਾ ਪੇਅ ਬਹਾਲੀ ਫਰੰਟ ਦੀਆਂ ਮੰਗਾਂ ਨਹੀਂ ਮੰਨਦੀ ਉਹਨਾਂ ਚਿਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਚੈਨ ਨਾਲ ਨਹੀਂ ਬੈਠੇਗੀ ਤੇ ਸਾਂਝਾ ਪੇਅ ਬਹਾਲੀ ਫਰੰਟ ਵੱਲੋਂ ਉਲੀਕੇ ਗਏ ਹਰ ਪ੍ਰੋਗਰਾਮ ਵਿੱਚ ਵੱਧ ਚੜ ਕਿ ਭਾਗ ਲਵੇਗੀ।
ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਨਵੀਂ ਭਰਤੀ ਵਾਲੇ ਵੈਟਨਰੀ ਇੰਸਪੈਕਟਰਾਂ ਨੇ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈ ਕਿ ਸਰਕਾਰ ਨੂੰ ਆਪਣੇ ਤਿੱਖੇ ਤੇਵਰ ਦਿਖਾਏ ਅਤੇ ਰੋਡ ਜਾਮ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਇਸ ਮੌਕੇ ਤੇ ਐਸੋਸੀਏਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਸੇਵਾ ਮੁਕਤ ਸਾਥੀ ਵੀ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ