ਟਾਲ ਮਟੋਲ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਕੀਤੀ ਰੋਸ ਰੈਲੀ
- ਮਾਮਲਾ 6ਵਾਂ ਤਨਖਾਹ ਕਮਿਸ਼ਨ, ਪੰਜਾਬ ਸਿਵਲ ਸਰਵਿਸ ਨਿਯਮ ਅਤੇ 100 ਤੋ ਵੱਧ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾ ਨੂੰ ਇਨਸਾਫ ਦਾ
ਮਨਜੀਤ ਢੱਲਾ
ਜੈਤੋ, 7 ਜੁਲਾਈ 2024 - ਪੰਜਾਬ ਸਰਕਾਰ ਦੇ ਲਾਰੇ ਲੱਪੇ ਤੋਂ ਅੱਕੇੇ ਕੰਪਿਊਟਰ ਅਧਿਆਪਕ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਪੱਛਮੀ ਜਲੰਧਰ ਵਿੱਚ ਪੈਂਦੇ ਨਰੂਲਾ ਪੈਲਸ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ । ਆਪਣੇ ਭਾਸ਼ਣ ਰਾਹੀਂ ਜਥੇਬੰਦੀ ਦੇ ਆਗੂਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ ਜਿਕਰਯੋਗ ਹੈ ਕਿ ਬੇਸ਼ੱਕ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿੱਚ ਪੰਜਾਬ ਦੇ ਹੋਰ ਮੁਲਾਜ਼ਮਾਂ ਵਾਂਗ ਪੂਰੇ ਲਾਭ ਦੇਣ ਲਈ ਲਿਿਖਆ ਹੋਇਆ ਹੈ ਪਰ ਅਮਲੀ ਰੂਪ ਵਿੱਚ ਨਿਯੁਕਤੀ ਪੱਤਰਾਂ ਨੂੰ ਸਰਕਾਰ ਲਾਗੂ ਨਹੀਂ ਕਰ ਰਹੀ ਹੈ ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਲਗਾਤਾਰ ਰੋਅ ਅਤੇ ਰੋਸ਼ ਵੱਧਦਾ ਜਾ ਰਿਹਾ ਹੈ ।
ਅੱਜ ਤੱਕ ਪੰਜਾਬ ਸਰਕਾਰ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ, ਪੰਜਾਬ ਸਰਕਾਰ ਦੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫਸਰਾਂ ਨਾਲ 50 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ ਜਿਨਾਂ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਅਤੇ ਜਥੇਬੰਦੀਆਂ ਦੀਆਂ ਰੈਲੀਆਂ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਕੇ ਇਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇਗਾ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ 15 ਸਤੰਬਰ 2022 ਨੂੰ ਪੰਜਾਬ ਦੇ ਮੀਡੀਆ ਅੱਗੇ ਸਨਮੁਖ ਹੋ ਕੇ 2022 ਦੀ ਦੀਵਾਲੀ ਤੇ ਕੰਪਿਊਟਰ ਅਧਿਆਪਕਾਂ ਨੂੰ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ ਜੋ ਕਿ ਅੱਜ ਤੱਕ ਵਫਾ ਨਹੀਂ ਹੋਇਆ ਹੈ।
ਇਸ ਤੋਂ ਵੀ ਅੱਗੇ 100 ਤੋਂ ਵੱਧ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਕੀਤਾ ਹੈ ਕਿਉਂਕਿ ਉਹਨਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਕੋਈ ਆਰਥਿਕ ਸਹਾਇਤਾ ਅਤੇ ਨਾ ਹੀ ਸਰਕਾਰੀ ਨੌਕਰੀ ਦਿੱਤੀ ਗਈ।ਪ੍ਰਸ਼ਾਸਨ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਭਾਰੀ ਇਕੱਠ ਨੂੰ ਵੇਖਦੇ ਹੋਏ ਮੌਕੇ ਤੇ ਹੀ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ ਗਈ ਜਿਸ ਵਿੱਚ ਮੁੱਖ ਮੰਤਰੀ ਨੇ ਜਥੇਬੰਦੀ ਨੂੰ ਪੂਰਨ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਨਾਲ ਪੈਨਲ ਮੀਟਿੰਗ ਕਰਕੇ ਕੰਪਿਊਟਰ ਅਧਿਆਪਕਾਂ ਦਾ ਮਸਲਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਉਪਰੰਤ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਜਥੇਬੰਦੀ ਦੇ ਮਸਲੇੇ ਨੂੰ ਹੱਲ ਕਰਨ ਲਈ ਪੂਰਨ ਸਹਿਮਤੀ ਦਿੱਤੀ ਅਤੇ ਸਰਕਾਰ ਦੇ ਨਰਮ ਰਵਈਏ ਉਪਰੰਤ ਹੀ ਜਥੇਬੰਦੀ ਨੇ ਆਪਣੇ ਰੋਸ ਮਾਰਚ ਦਾ ਪ੍ਰੋਗਰਾਮ ਮੁਲਤਵੀ ਕੀਤਾ।
ਰੈਲੀ ਦੌਰਾਨ ਸਿਕੰਦਰ ਸਿੰਘ ਮੀਤ ਪ੍ਰਧਾਨ, ਏਕਮ ਓਕਾਰ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਪਰਮਿੰਦਰ ਸਿੰਘ ਜਨਰਲ ਸਕੱਤਰ, ਪਰਮਜੀਤ ਸਿੰਘ ਵਿੱਤ ਸਕੱਤਰ, ਹਰਜੀਤ ਸਿੰਘ ਬਰਕੰਦੀ ਵਿੱਤ ਸਕੱਤਰ, ਰਾਜਵਿੰਦਰ ਲਾਖਾ, ਅਮਰਜੀਤ ਸਿੰਘ, ਹਰਜਿੰਦਰ ਸਿੰਘ ਪ੍ਰੈਸ ਸਕੱਤਰ, ਹਰਭਗਵਾਨ ਸਿੰਘ ਸਟੇਜ ਸਕੱਤਰ, ਗੁਰਪ੍ਰੀਤ ਸਿੰਘ ਸਹਾਇਕ ਸਕੱਤਰ, ਕੁਨਾਲ ਕਪੂਰ, ਅਮਨਜੋਤੀ, ਸੁਖਜੀਤ ਸਹਿਣਾ, ਰਾਖੀ ਮੰਨਣ, ਹਰਜਿੰਦਰ ਕੌਰ, ਸਤਵੰਤ ਕੌਰ, ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਜਲੰਧਰ, ਪ੍ਰਦੀਪ ਕੁਮਾਰ ਬਰਨਾਲਾ, ਹਨੀ ਕੁਮਾਰ ਪਟਿਆਲਾ, ਹਰਜਿੰਦਰ ਸਿੰਘ ਨਵਾਂ ਸ਼ਹਿਰ, ਅਮਨਦੀਪ ਸਿੰਘ ਪਠਾਨਕੋਟ, ਪਰਮਿੰਦਰ ਸਿੰਘ ਗੁਰਦਾਸਪੁਰ, ਸੱਤਪ੍ਰਤਾਪ ਸਿੰਘ ਮਾਨਸਾ, ਰਾਕੇਸ਼ ਸਿੰਘ ਖਾਲਸਾ ਮੋਗਾ, ਈਸ਼ਰ ਸਿੰਘ ਬਠਿੰਡਾ, ਸਤਿਆ ਸਰੂਪ ਫਾਜਿਲਕਾ, ਹਰ ਰਾਏ ਕੁਮਾਰ ਲੁਧਿਆਣਾ, ਰੋਬਿਨ ਕੁਮਾਰ ਮਲੇਰਕੋਟਲਾ, ਸੀਤਲ ਸਿੰਘ ਤਰਨ ਤਾਰਨ, ਗੁਰਪ੍ਰੀਤ ਸਿੰਘ ਮੋਹਾਲੀ ਅਤੇ ਹੋਰ ਹਾਜ਼ਰ ਰਹੇ।