MLA ਐਡਵੋਕੇਟ ਅਮਰਪਾਲ ਸਿੰਘ ਨੇ ਪੱਕੇ ਰਸਤੇ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
ਕਿਹਾ-ਲੋਕ ਨੂੰ ਮੁੱਢਲੀਆਂ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ /ਗੁਰਦਾਸਪੁਰ 8 ਅਗਸਤ 2024 - ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਬੋਹਜਾ ਤੇ ਦਕੋਹਾ ਵਿਖੇ ਪੱਕੇ ਰਸਤੇ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੋਜੂਦ ਸਨ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਵਿਕਾਸ ਕਾਰਜ ਤੇਜਗਤੀ ਨਾਲ ਚੱਲ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਵਲੋਂ ਖੇਡਾਂ, ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਗਏ ਹਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਉਨਾਂ ਕਿਹਾ ਕਿ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।