ਉਦੇਵੀਰ ਰੰਧਾਵਾ ਦੀ ਅਗਵਾਈ ਹੇਠ ਰੋਸ ਧਰਨਾਂ 17 ਸਤੰਬਰ ਨੂੰ
- ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਵਿੱਚ ਮਾੜੀ ਕਾਨੂੰਨ ਵਿਵਸਥਾ ਦੇ ਦੇ ਖਿਲਾਫ ਪੁਲਿਸ ਉਪ ਕਪਤਾਨ ਡੇਰਾ ਬਾਬਾ ਨਾਨਕ ਦੇ ਦਫ਼ਤਰ ਵਿਖੇ ਰੋਸ ਧਰਨਾਂ 17 ਸਤੰਬਰ ਦਿਨ ਮੰਗਲਵਾਰ ਨੂੰ ਦਿੱਤਾ ਜਾਵੇਗਾ-- ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 15 ਸਤੰਬਰ 2024 - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਾੜੀ ਕਾਨੂੰਨ ਵਿਵਸਥਾ, ਲੁੱਟਾਂ ਖੋਹਾਂ ਅਤੇ ਫਰੋਤੀਆਂ ਦੇ ਖਿਲਾਫ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਇਕ ਵਿਸ਼ਾਲ ਰੋਸ਼ ਧਰਨਾ ਪੁਲਿਸ ਉਪ ਕਪਤਾਨ ਡੇਰਾ ਬਾਬਾ ਨਾਨਕ ਦੇ ਦਫ਼ਤਰ ਅੱਗੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਉਦੇਵੀਰ ਸਿੰਘ ਰੰਧਾਵਾ ਸਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਹੈ।
ਉਦੇਵੀਰ ਸਿੰਘ ਰੰਧਾਵਾ, ਸਵਿੰਦਰ ਸਿੰਘ ਭੰਮਰਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਸਰਦਾਰ ਤੇਜਵੰਤ ਸਿੰਘ ਮਾਲੇਵਾਲ ਨੇ ਸਮੂੱਹ ਕਾਂਗਰਸੀ ਵਰਕਰਾਂ ਨੂੰ ਪੂਰਜੋਰ ਅਪੀਲ ਕੀਤੀ ਹੈ ਕਿ ਉਹ 17 ਸਤੰਬਰ ਦਿਨ ਮੰਗਲਵਾਰ 10 ਵਜੇ ਤੋਂ ਲੈ ਕੇ ਇਕ ਵਜੇ ਤੱਕ ਦਿੱਤੇ ਜਾ ਧਰਨੇ ਵਿੱਚ ਭਾਰੀ ਸੰਖਿਆ ਵਿੱਚ ਪਹੁੰਚਣ ਦੀ ਕ੍ਰਿਪਾਲਤਾ ਕਰਨ ਇਸੇ ਤਰਾਂ ਬਲਾਕ ਕਲਾਨੋਰ ਦਾ ਧਰਨਾ ਗੁਰਦਾਸਪੁਰ ਵਿਖੇ ਹੀ 17 ਸਤੰਬਰ ਦਿਨ ਮੰਗਲਵਾਰ ਨੂੰ 10 ਵੱਜੇ ਤੋਂ ਲੈ ਕਿ ਇਕ ਵਜੇ ਤੱਕ ਦਿੱਤਾ ਜਾਵੇਗਾ ਕਲਾਨੌਰ ਤੋਂ ਸੱਤ ਪਾਲ ਸਿੰਘ ਭੋਜਰਾਜ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਹਰਦੇਵ ਸਿੰਘ ਦੂਲਾ ਨੰਗਲ ਅਤੇ ਬਲਾਕ ਕਾਂਗਰਸ ਕਮੇਟੀ ਕਲਾਨੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ ਦੀ ਦੇਖ ਹੇਠ ਦਿੱਤਾ ਜਾਵੇਗਾ ਜਿਸ ਦੀ ਅਗਵਾਈ ਜਿਲਾ ਗੁਰਦਾਸਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਗੁਰਦਾਸਪੁਰ ਸਰਦਾਰ ਬਰਿੰਦਰਮੀਤ ਸਿੰਘ ਪਾਹੜਾ ਕਰਨਗੇ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।