ਸੁਖਜਿੰਦਰ ਰੰਧਾਵਾ ਅਤੇ ਬੀਬੀ ਜਤਿੰਦਰ ਰੰਧਾਵਾ ਨੇ ਆਪਣੇ ਗ੍ਰਹਿ ਧਾਰੋਵਾਲੀ ਵਿਖੇ ਹਲਕਾ ਵਾਸੀਆਂ ਨਾਲ ਪੰਚਾਇਤੀ ਚੋਣਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ
ਡੇਰਾ ਬਾਬਾ ਨਾਨਕ, 28 ਸਤੰਬਰ 2024 - ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਸੰਭਾਵੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਸਨੀਕਾਂਂ ਨਾਲ ਮੈਂ ਅਤੇ ਮੇਰੀ ਧਰਮ ਪਤਨੀ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਆਗਾਮੀ ਹੋਣ ਵਾਲੀਆਂ ਪੰਚਾਇਤੀ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਆਏ ਹੋਏ ਵਸਨੀਕਾਂ ਨੂੰ ਕਿਹਾ ਕਿ ਭਾਈਚਾਰਕ ਸਾਂਝ ਅਤੇ ਲੋਕਤੰਤਰ ਦਾ ਸਨਮਾਨ ਕਾਂਗਰਸ ਪਾਰਟੀ ਦੀ ਪਹਿਲੀ ਤਰਜੀਹ ਹੈ ਆਏ ਹੋਏ ਵਸਨੀਕਾਂ ਨੇ ਇਹ ਪ੍ਰਣ ਲਿਆ ਕਿ ਲੋਕਤੰਤਰ ਅਤੇ ਭਾਈਚਾਰਕ ਏਕਤਾ ਦਾ ਸਨਮਾਨ ਕਰਦੇ ਹੋਏ ਇਹ ਚੋਣਾਂ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਲੈ ਕਿ ਲੜੀਆਂ ਜਾਣ ਗਈਆਂ।
ਇਸ ਤੋਂ ਬਾਅਦ ਬੀਬੀ ਜਤਿੰਦਰ ਕੌਰ ਰੰਧਾਵਾ ਪਿੰਡ ਘਣੀਕੇ ਬੇਟ ਵਿਖੇ ਪਹੁੰਚੇ ਜਿਥੇ ਉਨ੍ਹਾਂ ਸਵਰਗਵਾਸੀ ਪ੍ਰਿਤਪਾਲ ਸਿੰਘ ਜੀ ਦੇ ਪਰਿਵਾਰ ਨੂੰ ਮਿਲ ਕੇ ਪਿਛਲੇ ਦਿਨੀਂ ਆਕਾਲ ਚਲਾਣਾ ਕਰ ਗਏ ਸਰਦਾਰ ਪ੍ਰਿਤਪਾਲ ਸਿੰਘ ਜੀ ਦਾ ਅਫਸੋਸ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਮੈਂਬਰ ਕਿਸ਼ਨ ਮਹਾਜ਼ਨ ਨੇ ਦਿੱਤੀ।