ਪਦਮਜੀਤ ਸਿੰਘ ਮਹਿਤਾ ਪੰਜਾਬ ਹੋਟਲ ਐਸੋਸੀਏਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਅਸ਼ੋਕ ਵਰਮਾ
ਬਠਿੰਡਾ, 28 ਸਤੰਬਰ 2024: ਪੰਜਾਬ ਹੋਟਲ, ਰੈਸਟੋਰੈਂਟ ਐਂਡ ਰਿਜ਼ੋਰਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤੀਸ਼ ਅਰੋੜਾ ਵੱਲੋਂ ਪਦਮਜੀਤ ਸਿੰਘ ਮਹਿਤਾ ਨੂੰ ਐਸੋਸੀਏਸ਼ਨ ਦਾ ਪ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਤੀਸ਼ ਅਰੋੜਾ ਨੇ ਪਦਮ ਮਹਿਤਾ ਨੂੰ ਨਿਯੁਕਤੀ ਪੱਤਰ ਸੌਂਪਿਆ ਅਤੇ ਵਧਾਈ ਦਿੱਤੀ। ਪਦਮ ਮਹਿਤਾ ਨੇ ਆਪਣੀ ਨਿਯੁਕਤੀ ਲਈ ਪ੍ਰਧਾਨ ਸਤੀਸ਼ ਅਰੋੜਾ ਦੇ ਨਾਲ-ਨਾਲ ਸਮੁੱਚੀ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਟਲ ਐਸੋਸੀਏਸ਼ਨ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਪਦਮਜੀਤ ਸਿੰਘ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਮਹਿਤਾ ਦੇ ਪੁੱਤਰ ਹਨ।
ਇਸ ਮੌਕੇ ਸਤੀਸ਼ ਅਰੋੜਾ ਨੇ ਕਿਹਾ ਕਿ ਪਦਮ ਮਹਿਤਾ ਹਮੇਸ਼ਾ ਹੀ ਐਸੋਸੀਏਸ਼ਨ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ ਅਤੇ ਉਮੀਦ ਹੈ ਕਿ ਉਹ ਭਵਿੱਖ ਵਿੱਚ ਵੀ ਅਜਿਹਾ ਕਰਦੇ ਰਹਿਣਗੇ। ਉਨ੍ਹਾਂ ਦੇ ਸ਼ਾਨਦਾਰ ਕੰਮ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਐਸੋਸੀਏਸ਼ਨ ਦਾ ਪੰਜਾਬ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਐਸੋਸੀਏਸ਼ਨ ਹੋਰ ਮਜ਼ਬੂਤ ਹੋਵੇਗੀ।ਸਤੀਸ਼ ਅਰੋੜਾ ਨੇ ਦੱਸਿਆ ਕਿ ਜਦੋਂ ਪਦਮ ਮਹਿਤਾ ਦੀ ਸਕੂਲੀ ਪੜ੍ਹਾਈ ਸੈਂਟ ਜੇਵੀਅਰ ਸਕੂਲ ਅਤੇ ਸ਼ਿਮਲਾ ਦੇ ਬਿਸ਼ਪ ਕਾਨਵੇਂਟ ਸਕੂਲ ਵਿੱਚ ਹੋਈ। ਉਨ੍ਹਾਂ ਨੇ ਉੱਚ ਸਿੱਖਿਆ ਲੰਡਨ ਦੀ 185 ਸਾਲ ਪੁਰਾਣੀ ਯੂਨੀਵਰਸਿਟੀ ਵੈਸਟ ਮਨਿਸਟਰ ਵਿੱਚ ਹੋਈ, ਜਿੱਥੇ ਉਨ੍ਹਾਂ ਨੇ ਕਈ ਰਿਕਾਰਡ ਹਾਸਲ ਕੀਤੇ। ਵੈਸਟ ਮਿਨਿਸਟਰ ਸਟੂਡੈਂਟਸ ਯੂਨੀਅਨ ਦੇ ਪਹਿਲੇ ਪ੍ਰਧਾਨ ਇੱਕ ਭਾਰਤੀ ਸਨ।
ਇਸ ਤੋਂ ਇਲਾਵਾ ਉਹ ਆਈਐਨਐਸਏ ਲੰਡਨ ਦੇ ਜਨਰਲ ਸਕੱਤਰ ਬਣੇ ਅਤੇ ਸਲਾਹਕਾਰ ਦੇ ਅਹੁਦੇ 'ਤੇ ਵੀ ਰਹੇ। ਪਦਮ ਮਹਿਤਾ ਨੂੰ ਸਮਾਜ ਸੇਵਾ ਦੀਆਂ ਕਦਰਾਂ-ਕੀਮਤਾਂ ਵੀ ਉਨ੍ਹਾਂ ਨੂੰ ਵਿਰਸੇ ਵਿਚ ਮਿਲੀਆਂ ਹਨ। ਗਰੀਬ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਦੇ ਨਾਲ ਨਾਲ ਉਨ੍ਹਾਂ ਨੇ ਕੋਵਿਡ ਦੌਰਾਨ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ। ਅੱਜ, ਇੱਕ ਸਫਲ ਉਦਯੋਗਪਤੀ ਹੋਣ ਤੋਂ ਇਲਾਵਾ, ਉਹ ਕਈ ਹੋਟਲ ਵੀ ਚਲਾਉਂਦੇ ਹਨ। ਅਜਿਹੀ ਸ਼ਖਸੀਅਤ ਨੂੰ ਪੰਜਾਬ ਹੋਟਲ ਐਸੋਸੀਏਸ਼ਨ ਵਿੱਚ ਉਪ ਪ੍ਰਧਾਨ ਦਾ ਅਹੁਦਾ ਦੇ ਕੇ ਅਸੀਂ ਖੁਸ਼ੀ ਮਹਿਸੂਸ ਕਰਦੇ ਹਾਂ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਿਕੰਦਰ ਗੋਇਲ, ਸਕੱਤਰ ਸਿਮਰਨਜੀਤ ਸਿੰਘ, ਕੈਸ਼ੀਅਰ ਸੌਰਭ ਮਿੱਤਲ, ਮਨੀਸ਼ ਸਰਵਾਲ ਅਤੇ ਵਰਿੰਦਰ ਠਾਕੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।