ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਪਟਿਆਲਾ ਨੇ ਕੰਪਿਊਟਰ ਟੀਚਰਾਂ ਦੇ ਸੰਗਰੂਰ ਵਿਖੇ ਚੱਲ ਰਹੇ ਧਰਨੇ ਵਿੱਚ ਕੀਤੀ ਵੱਡੇ ਪੱਧਰ 'ਤੇ ਸ਼ਮੂਲੀਅਤ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 5 ਅਕਤੂਬਰ 2024 - ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀ ਚੱਲ ਰਹੀ ਹੜਤਾਲ ਵਿੱਚ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਪਟਿਆਲਾ ਦੇ ਜਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਦੀ ਅਗਵਾਈ ਵਿੱਚ ਗੁਰਪ੍ਰੀਤ ਸਿੰਘ ਸਿੱਧੂ, ਸੁਖਦੀਪ ਸਿੰਘ ਮਠਾੜੂ, ਬਲਵੰਤ ਸਿੰਘ ਧਨੇਠਾ ਅਤੇ ਅਮਨਦੀਪ ਸਿੰਘ ਬੋਪਾਰਾਏ ਕੰਪਿਊਟਰ ਅਧਿਆਪਕ ਪ੍ਰਧਾਨ ਬਲਾਕ ਇਕਾਈ ਸਮਾਣਾ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਜਿਲਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਨੇ ਕੰਪਿਊਟਰ ਅਧਿਆਪਕ ਸਾਥੀਆਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਹੋਣ ਤੱਕ ਮੈਦਾਨ ਵਿੱਚ ਡਟੇ ਰਹਿਣ ਲਈ ਕਿਹਾ ਅਤੇ ਦੱਸਿਆ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਤੁਹਾਡੇ ਸੰਘਰਸ਼ ਦੇ ਨਾਲ ਹੈ ਅਤੇ ਜਿੱਤ ਤੱਕ ਸਾਥੀਆਂ ਦਾ ਪੂਰਾ ਸਾਥ ਦੇਵੇਗੀ।
ਇਸ ਮੌਕੇ ਉਹਨਾਂ ਵੱਲੋਂ ਦਿਨ ਰਾਤ ਭੁੱਖ ਹੜਤਾਲ ਤੇ ਬੈਠਣ ਵਾਲੀ ਇੱਕ ਕੰਪਿਊਟਰ ਅਧਿਆਪਕ ਭੈਣ ਸ਼੍ਰੀਮਤੀ ਬਵਲੀਨ ਕੌਰ ਬੇਦੀ ਅਤੇ ਭੁੱਖ ਹੜਤਾਲ ਤੇ ਬੈਠਣ ਵਾਲੇ ਸਾਥੀ ਜਸਵਿੰਦਰ ਸਿੰਘ ਵਾਸੀ ਲੁਧਿਆਣਾ ਨੂੰ ਸ਼ਹੀਦ ਭਗਤ ਸਿੰਘ ਦੀ ਕਿਤਾਬ ਦੇ ਕਿਸ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਸਿੱਧੂ ਬਲਾਕ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ ਸਮਾਣਾ -2 ਵੱਲੋਂ ਵੀ ਸਾਥੀਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਜਿੱਤ ਮੈਦਾਨ ਵਿੱਚ ਡਟੇ ਰਹਿਣ ਦੀ ਅਪੀਲ ਕੀਤੀ।