ਦਿਹਾਤੀ ਖੇਤਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਰਬਸੰਮਤੀ ਨਾਲ ਗ੍ਰਾਮ ਪੰਚਾਇਤਾਂ ਤੇ ਦੇਣ ਜੋਰ: ਨੀਨਾ ਮਿੱਤਲ
- ਪੰਜਾਬ ਸਰਕਾਰ ਦੀ ਐਲਾਨੀ ਪੰਜ ਲੱਖ ਦੀ ਗ੍ਰਾਂਟ ਅਤੇ ਸਟੇਡੀਅਮ ਸਮੇਤ ਹੋਰ ਸਹੂਲਤਾਂ ਦਾ ਲੈਣ ਲਾਭ
ਕੁਲਵੰਤ ਸਿੰਘ ਬੱਬੂ
ਰਾਜਪੁਰਾ,5 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਗਾਮੀ ਪੰਚਾਇਤੀ ਚੋਣਾਂ ਸੂਬਾ ਸਰਕਾਰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਤਹੱਈਆ ਕੀਤਾ ਹੈ।ਜਿਸ ਤਹਿਤ ਦਿਹਾਤੀ ਖੇਤਰਾਂ ਵਿੱਚ ਜਨਤਾ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਪਾਰਟੀਬਾਜੀ ਤੋ ਉਪਰ ਉਠ ਕੇ ਸਰਬਸੰਮਤੀ ਬਣਾਉਣ ਤੇ ਜ਼ੋਰ ਦੇਣ। ਉਪਰੋਕਤ ਵਿਚਾਰ ਦਾ ਪ੍ਰਗਟਾਵਾ ਹਲਕਾ ਰਾਜਪੁਰਾ ਵਿਧਾਇਕਾਂ ਮੈਡਮ ਨੀਨਾ ਮਿੱਤਲ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਗ੍ਰਾਮ ਪੰਚਾਇਤਾਂ ਵਾਲੇ ਪਿੰਡਾਂ ਵਿੱਚੋਂ ਜਿਥੇ ਧੜੇਬੰਦੀ ਖ਼ਤਮ ਹੋਵੇਗੀ,ਉਥੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਜਾ ਸਕੇਗਾ।
ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆ ਗ੍ਰਾਮ ਪੰਚਾਇਤਾਂ ਨੂੰ ਜਿਥੇ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ, ਉਥੇ ਉਕਤ ਪਿੰਡਾਂ ਨੂੰ ਖੇਡ ਸਟੇਡੀਅਮ, ਸਕੂਲ ਜਾਂ ਹਸਪਤਾਲ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਉਚੇਚੇ ਯਤਨਾਂ ਸਦਕਾ ਪਹਿਲੀ ਵਾਰ ਸੂਬਾ ਭਰ ਵਿੱਚ ਪਿੰਡਾ ਦੇ ਲੋਕਾਂ ਨੇ ਵੱਡੀ ਤਦਾਦ ਵਿੱਚ ਗ੍ਰਾਮ ਪੰਚਾਇਤਾਂ ਦੀਆ ਸਰਬਸੰਮਤੀ ਵਿਚ ਪਹਿਲਕਦਮੀ ਕੀਤੀ ਹੈ।ਜਿਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ ਅਤੇ ਦਿਹਾਤੀ ਖੇਤਰਾਂ ਦੇ ਲੋਕਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ।
ਉਨ੍ਹਾਂ ਹਲਕੇ ਦੇ ਪਿੰਡਾਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਸਾਂਝੀ ਇਕੱਤਰਤਾ ਵਿੱਚ ਅਤੇ ਪਾਰਟੀਬਾਜੀ ਤੋ ਉਪਰ ਉਠ ਕੇ ਪਿੰਡ ਦੀ ਭਲਾਈ ਲਈ ਕੰਮ ਕਰਨ ਵਾਲੇ ਵਿਆਕਤੀ ਜਾ ਔਰਤਾਂ ਪੰਚ, ਸਰਪੰਚ ਲਈ ਚੁਣਿਆ ਜਾਵੇ।ਉਨ੍ਹਾਂ ਕਿਹਾ ਕਿ ਹਲ਼ਕਾ ਰਾਜਪੁਰਾ ਵਿੱਚ ਬਹੁਤਾਤ ਗ੍ਰਾਮ ਪੰਚਾਇਤਾਂ ਸਰਬਸੰਮਤੀ ਨੂੰ ਪਹਿਲ ਦੇ ਰਹੀਆਂ ਹਨ।ਜੋ ਕਿ ਪਿੰਡਾ ਦੇ ਸੁਨਹਿਰੀ ਭਵਿੱਖ ਲਈ ਲਾਹੇਵੰਦ ਸਾਬਤ ਹੋਣਗੀਆਂ।