ਲੱਕੜਾਂ ਨਾਲ ਭਰੀ ਟਰਾਲੀ ਨਾਲ ਟ੍ਰੈਵਲਰ ਦੀ ਟੱਕਰ, 2 ਦੀ ਦਰਦਨਾਕ ਮੌਤ
ਹੁਸ਼ਿਆਰਪੁਰ 5 ਅਕਤੂਬਰ 2024 - ਜੰਮੂ ਹੁਸ਼ਿਆਰਪੁਰ ਹਾਈਵੇਅ 'ਤੇ ਪਿੰਡ ਬਾਗਪੁਰ ਨੇੜੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਟੈਂਪੂ ਟਰੈਵਲਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਵਾਪਰਿਆ। ਕਟੜਾ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਵਾਪਸ ਆ ਰਿਹਾ ਟੈਂਪੂ ਟਰੈਵਲਰ ਇਸ ਘਟਨਾ ਵਿੱਚ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਭਜਨ ਗਾਇਕ ਭੁਪਿੰਦਰ ਬੱਬਲ ਦੀ ਟੀਮ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਨਵਰਾਤਰਿਆ ਦਾ ਪ੍ਰੋਗਰਾਮ ਤੋਂ ਬਾਦ ਦਰਸ਼ਨ ਕਰ ਵਾਪਸ ਆ ਰਹੇ ਸੀ ।
ਇਸ ਦੌਰਾਨ ਹੁਸ਼ਿਆਰਪੁਰ ਦੇ ਪਿੰਡ ਬਾਗਪੁਰ ਨੇੜੇ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਜਾ ਟਕਰਾ ਗਈ । ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਟੈਂਪੂ ਟਰੈਵਲਰ 'ਚ ਕਰੀਬ 12 ਲੋਕ ਸਵਾਰ ਸਨ। ਜੰਮੂ ਹੁਸ਼ਿਆਰਪੁਰ ਹਾਈਵੇਅ 'ਤੇ ਵਾਪਰੇ ਇਸ ਹਾਦਸੇ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਤੁਰੰਤ ਜਾਂਚ ਲਈ ਮੌਕੇ 'ਤੇ ਪਹੁੰਚ ਗਈ।ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ |
ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ 'ਚ ਹੁਣ ਤੱਕ ਦੋ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਨਾਲ ਹੀ ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਇਸ ਤੋਂ ਇਲਾਵਾ ਨੁਕਸਾਨੇ ਗਏ ਦੋਵੇਂ ਵਾਹਨ ਵੀ ਪੁਲੀਸ ਨੇ ਕਬਜ਼ੇ ਵਿੱਚ ਲੈ ਲਏ ਹਨ।