ਤਿੰਨ ਨਵੰਬਰ ਨੂੰ ਆਪ ਉਮੀਦਵਾਰ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਗਟਾਉਣਗੇ ਅਨਏਡਿਡ ਅਧਿਆਪਕ
ਰੋਹਿਤ ਗੁਪਤਾ
ਗੁਰਦਾਸਪੁਰ 30 ਅਕਤੂਬਰ ਅਨ ਏਡੇਡ ਅਧਿਆਪਕ ਫ਼ਰੰਟ ਪੰਜਾਬ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਸਟੇਟ ਪ੍ਰਧਾਨ ਨਿਰਭੈ ਸਿੰਘ ਅਤੇ ਮੀਤ ਪ੍ਰਧਾਨ ਸੁਖਚੈਨ ਸਿੰਘ ਜੌਹਲ ਨੇ ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਦੀਆਂ ਡੰਗ ਟੱਪਾਊ ਤੇ ਗ਼ਲਤ ਨੀਤੀਆਂ ਕਾਰਨ ਅਤੇ ਅਨ ਏਡੇਡ ਅਧਿਆਪਕ ਯੂਨੀਅਨ ਨੂੰ ਦਿਤੀਆਂ ਗਈਆਂ 27 ਸਤੰਬਰ ਅਤੇ ਫਿਰ 22 ਅਕਤੂਬਰ 2024 ਨੂੰ ਮੁੱਖ ਮੰਤਰੀ ਸਭ ਕਮੇਟੀ ਦੀਆਂ ਮੀਟਿੰਗਾਂ ਨੂੰ ਦੋਵੇਂ ਵਾਰ ਬਿਨਾਂ ਕਿਸੇ ਕਾਰਨ ਦੱਸਿਆਂ ਰੱਦ ਕਰ ਦਿੱਤਾ ਗਿਆ ਇਸ ਕਰਕੇ ਪੰਜਾਬ ਵਿੱਚ ਇਸ ਵੇਲੇ ਚਲ ਰਹੀਆਂ ਜਿਮਨੀ ਚੋਣਾਂ ਵਿਚ ਸਰਕਾਰ ਦੀਆਂ ਇਨ੍ਹਾਂ ਮਾੜੀਆਂ ਨੀਤੀਆਂ ਦਾ ਵਿਰੋਧ ਕਰਨ ਅਤੇ ਆਮ ਜਨਤਾ ਸਾਹਮਣੇ ਇਸ ਸਰਕਾਰ ਦਾ ਭਾਂਡਾ ਭੰਨਣ ਲਈ ਸਾਰੇ ਪੰਜਾਬ ਵਿੱਚ ਜਿਲ੍ਹਾ ਪੱਧਰ ਤੇ ਵਿਰੋਧ ਕਰਨ ਲਈ 3 ਨਵੰਬਰ ਦਿਨ ਐਤਵਾਰ ਨੂੰ ਡੇਰਾ ਬਾਬਾ ਨਾਨਕ ਹਲਕੇ ਵਿੱਚ ਆਪ ਸਰਕਾਰ ਦੇ ਉਮੀਦਵਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਸਾਥੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਤਾਂ ਕਿ ਇਸ ਸਰਕਾਰ ਦਾ ਲੋਕ ਮਾਰੂ ਅਸਲੀ ਚੇਹਰਾ ਆਮ ਜਨਤਾ ਸਾਹਮਣੇ ਲਿਆਂਦਾ ਜਾ ਸਕੇ।
ਉਹਨਾਂ ਦੱਸਿਆ ਕਿ 3 ਨਵੰਬਰ ਨੂੰ ਯੂਨੀਅਨ ਦੇ ਮੈਂਬਰ ਵੱਡੀ ਗਿਣਤੀ ਵਿੱਚ ਪਹੁੰਚ ਕੇ ਕਾਲੀਆਂ ਝੰਡਿਆਂ ਲੈ ਕੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਅਤੇ ਆ ਰਹੀਆਂ ਜਿਮਨੀ ਚੋਣਾਂ ਵਿੱਚ ਵੀ ਪਿੰਡ ਪਿੰਡ ਜਾ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰਨਗੇ।