ਜ਼ਿਮਨੀ ਚੋਣ- ਡੇਰਾ ਬਾਬਾ ਨਾਨਕ: ਜਨਰਲ ਆਬਜ਼ਰਵਰ ਦੀ ਮੋਜੂਦਗੀ ਹੇਠ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਫਾਈਨਲ ਰੈਂਡੇਮਾਈਜੇਸ਼ਨ ਹੋਈ
- ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ
ਰੋਹਿਤ ਗੁਪਤਾ
ਗੁਰਦਾਸਪੁਰ, 4 ਨਵੰਬਰ 2024 - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ-10 ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 2024 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਫਾਈਨਲ ਰੈਂਡੇਮਾਈਜ਼ੇਸਨ ਜਨਰਲ ਆਬਜਰਵਰ, ਅਜੇ ਸਿੰਘ ਤੋਮਰ ਦੀ ਮੋਜੂਦਗੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ -ਕਮ-ਰਿਟਰਨਿੰਗ ਅਫਸਰ ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਕਰਨ ਸੋਨੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਸਮੁੱਚੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ।
ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਫਾਈਨਲ ਰੈਂਡੇਮਾਇਜੇਸ਼ਨ ਕਰਦਿਆਂ ਜਨਰਲ ਆਬਜ਼ਰਵਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਿਆਂ ਵਿਚ ਕੁੱਲ 241 ਪੋਲਿੰਗ ਸਟੇਸ਼ਨ ਹਨ ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ ’ਤੇ ਰਾਖਵਾਂ ਕੋਟਾ ਹੋਵੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਰਾਜਨੀਤਿਕ ਪਾਰਟੀਆਂ ਦੀ ਹਾਜ਼ਰੀ ਵਿੱਚ ਈ.ਵੀ.ਐੱਮ. ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਕੀਤੀ ਗਈ ਸੀ ਅਤੇ ਅੱਜ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀਆਂ ਜਾਣਗੀਆਂ।
ਇਸ ਮੌਕੇ ਕਾਂਗਰਸ ਪਾਰਟੀ ਤੋਂ ਗੁਰਵਿੰਦਰ ਲਾਲ, ਆਪ ਪਾਰਟੀ ਤੋਂ ਹਿਤੇਸ਼ ਮਹਾਜਨ ਅਤੇ ਮਨਜੋਤ ਸਿੰਘ ਰੋਬਨ, ਆਰ.ਐਸ.ਪੀ ਤੋਂ ਅਯੂਬ ਮਸੀਹ ਅਤੇ ਆਜ਼ਾਦ ਉਮੀਦਵਾਰ ਨਵਪ੍ਰੀਤ ਸਿੰਘ ਤੇ ਰਣਜੀਤ ਸਿੰਘ ਮੌਜੂਦ ਸਨ।