ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਪਲੇਸਮੈਂਟ ਕੈਂਪ ਤੇ ਹੁਨਰ ਵਿਕਾਸ ਕੋਰਸਾਂ ਲਈ ਮੋਬੀਲਾਈਜੇਸ਼ਨ ਕੈਂਪ
ਰੂਪਨਗਰ, 12 ਨਵੰਬਰ 2024: ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਨੌਜਵਾਨਾਂ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਲਗਾਇਆ ਗਿਆ ਜਿਸ ਵਿਚ 11 ਉਮੀਦਵਾਰ ਸ਼ਾਰਲਿਸਟ ਕੀਤੇ ਗਏ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ 25 ਸਾਲ ਤੋਂ ਘੱਟ ਉਮਰ ਦੇ ਗ੍ਰੈਜੂਏਸ਼ਨ ਪਾਸ (ਘੱਟੋ ਘੱਟ 50% ਨੰਬਰਾਂ ਨਾਲ) ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਇਸ ਕੈਂਪ ਵਿੱਚ ਇੰਟਰਵਿਊ ਦੌਰਾਨ ਆਈ.ਸੀ.ਆਈ.ਸੀ.ਆਈ ਕੰਪਨੀ ਦੇ ਨੁਮਾਇੰਦਿਆਂ ਵੱਲੋਂ 11 ਉਮੀਦਵਾਰ ਸ਼ਾਰਲਿਸਟ ਕੀਤੇ ਗਏ। ਦੂਜੇ ਗੇੜ ਦੇ ਇੰਟਰਵਿਊ ਦੌਰਾਨ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਭਾਰਤ ਦੇ ਨੰਬਰ 1 ਪ੍ਰਾਈਵੇਟ ਸੈਕਟਰ ਬੈਂਕਾਂ ਅਤੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲੇਗਾ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।
ਇਸ ਮੌਕੇ ਮਿਸ: ਨਿਕਿਤਾ, ਬਲਾਕ ਥਿਮੈਟਿਕ ਐਕਸਪਰਟ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਰੂਪਨਗਰ ਵੱਲੋਂ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਨੂੰ ਸਰਕਾਰ ਵੱਲੋਂ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਰਹਿਣ-ਸਹਿਣ ਅਤੇ ਖਾਣ-ਪੀਣ, ਵਰਦੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਂਦੀ ਹੈ।