ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਪਿੰਡ ਮਾਨ ਦੇ 10 ਅਕਾਲੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਕੀਤੀ ਸ਼ਮੂਲੀਅਤ
ਡੇਰਾ ਬਾਬਾ ਨਾਨਕ, 13 ਨਵੰਬਰ 2024 - ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਨ ਵਿੱਚ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਪਿੰਡ ਮਾਨ ਵਿਖੇ ਜਸਵਿੰਦਰ ਸਿੰਘ ਹਰੂਵਾਲ ਦੀ ਅਗਵਾਈ ਹੇਠ ਸਾਬਕਾ ਬਲਾਕ ਸੰਮਤੀ ਮੈਂਬਰ ਅਕਾਲੀ ਦਲ ਸਕੱਤਰ ਸਿੰਘ, ਪਵਨਦੀਪ ਸਿੰਘ,ਗੁੱਜਰ ਸਿੰਘ, ਸਾਹਿਬ ਸਿੰਘ, ਲੰਬੜਦਾਰ ਅਜੀਤ ਸਿੰਘ,ਬਾਵਾ ਸਿੰਘ, ਪੰਚਾਇਤ ਮੈਂਬਰ ਮੱਤਾ ਸਿੰਘ, ਦਲੇਰ ਸਿੰਘ, ਭਗਵੰਤ ਸਿੰਘ, ਸੁਖਦੇਵ ਸਿੰਘ,ਸੋਨਾ, ਬਲਵਿੰਦਰ ਸਿੰਘ, ਸੁਖਦੇਵ ਸਿੰਘ,ਸੁੱਚਾ ਸਿੰਘ, ਸੁਖਰਾਜ ਸਿੰਘ ਆਦਿ ਦੇ ਨਾਲ 10 ਅਕਾਲੀ ਪਰਿਵਾਰਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਪੰਜਾਬ ਪ੍ਰਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰ ਅੱਜ ਤੋਂ ਮੇਰੇ ਪਰਿਵਾਰ ਦੇ ਮੈਂਬਰ ਬਣ ਗਏ ਹਨ ਇਹਨਾਂ ਦੇ ਹਰੇਕ ਦੁੱਖ ਸੁੱਖ ਵਿੱਚ ਸ਼ਾਮਲ ਹੋਣਾ ਮੇਰਾ ਮੁੱਖ ਫ਼ਰਜ਼ ਹੈ ਉਹਨਾਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ ਇਸ ਮੌਕੇ ਤੇ ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਸਰਦਾਰ ਨਰਿੰਦਰ ਸਿੰਘ ਬਾਜਵਾ ਅਤੇ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਤਲਵੰਡੀ ਗੋਰਾਇਆ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਮਹਿਲਾਵਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।