ਨਸ਼ਿਆਂ ਨੂੰ ਠੱਲ ਪਾਉਣ ਲਈ ਸੰਪਰਕ ਪ੍ਰੋਗਰਾਮ ਦੇ ਤਹਿਤ ਰੱਖਿਆ ਕਮੇਟੀਆਂ ਗਠਿਤ
ਜਗਰਾਉਂ: 14 ਨਵੰਬਰ 2024 ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਕੀਤੀਆਂ ਹਦਾਇਤਾਂ ਮੁਤਾਬਕ ਨਸ਼ਿਆਂ ਨੂੰ ਠੱਲ ਪਾਉਣ ਲਈ ਸੰਪਰਕ ਪ੍ਰੋਗਰਾਮ ਦੇ ਤਹਿਤ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀ) ਗਠਿਤ ਕੀਤੀਆਂ ਗਈਆਂ ਹਨ। ਪਿੰਡ ਸਰਾਭਾ ਵਿਖੇ ਲੁਧਿਆਣਾ ਰੇਂਜ ਲੁਧਿਆਣਾ ਦੇ ਆਈ.ਜੀ.ਪੀ. ਸ਼੍ਰੀਮਤੀ ਧਨਪ੍ਰੀਤ ਕੌਰ, ਵੱਲੋਂ ਥਾਣਾ ਜੋਧਾਂ ਦੇ ਅਧੀਨ ਪੈਂਦੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਮੋਰੀਅਲ ਪਾਰਕ ਵਿਖੇ ਪਿੰਡ ਜੋਧਾਂ , ਮਨਸੂਰਾਂ, ਲਤਾਲਾ, ਧੂਰਕੋਟ ਅਤੇ ਸਰਾਬਾ ਦੀ ਵੀ.ਡੀ.ਸੀ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁੱਖ ਮਹਿਮਾਨ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ, ਡੀਐਸਪੀ ਵਰਿੰਦਰ ਸਿੰਘ ਖੋਸਾ ਥਾਣਾ ਦਾਖਾ ਅਤੇ ਇੰਸਪੈਕਟਰ ਹੀਰਾ ਸਿੰਘ ਮੁੱਖ ਅਫਸਰ ਥਾਣਾ ਜੋਧਾਂ ਹਾਜਰ ਸਨ। ਮੀਟਿੰਗ ਵਿੱਚ ਆਈ.ਜੀ ਵੱਲੋਂ ਵੀ.ਡੀ.ਸੀ ਦੇ ਮੈਂਬਰਾਂ ਨਾਲ ਨਸ਼ਿਆਂ ਨੂੰ ਠੱਲ ਪਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜਿਨਾਂ ਨੇ ਕਿਹਾ ਕਿ ਪਿੰਡ ਵਿੱਚ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਤਾਂ ਉਸ ਬਾਰੇ ਪੁਲਸ ਨੂੰ ਪੰਜਾਬ ਬਚਾਓ ਦੇ ਤਹਿਤ ਐਂਟੀ ਡਰੱਗ ਹੈਲਪਲਾਈਨ ਨੰਬਰ: 9779100200 ਪਰ ਇਤਲਾਹ ਦਿੱਤੀ ਜਾਵੇ। ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਆਈ ਜੀ
ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਸ਼ੇ ਦੇ ਧੰਦੇ ਨੂੰ ਕਰਨ ਵਾਲੇ ਆਪਣਾ ਧੰਦਾ ਬੰਦ ਕਰ ਦੇਣ ਨਹੀਂ ਤਾਂ ਉਹਨਾਂ ਨੂੰ ਭਵਿੱਖ ਵਿੱਚ ਸਲਾਖਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹਨਾਂ ਵੱਲੋਂ ਨਸ਼ਿਆਂ ਵੇਚ ਕੇ ਬਣਾਈ ਜਾਇਦਾਦ ਕਾਨੂੰਨੀ ਪ੍ਰਕਿਰਿਆ ਰਾਹੀਂ ਜ਼ਬਤ ਕੀਤੀ ਜਾਵੇਗੀ।