ਆਪ ਨੂੰ ਮਿਲਿਆ ਭਾਰੀ ਬਲ, ਮਿੰਟਾ ਪਨਿਆੜ ਸਾਥੀ ਸਰਪੰਚਾਂ ਸਮੇਤ ਆਪ 'ਚ ਹੋਏ ਸ਼ਾਮਿਲ
ਰੋਹਿਤ ਗੁਪਤਾ
ਗੁਰਦਾਸਪੁਰ 16 ਨਵੰਬਰ 2024 - ਡੇਰਾ ਬਾਬਾ ਨਾਨਕ ਤੋਂ ਆਪ ਉਮੀਦਵਾਰ ਗੁਰਦੀਪ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਦਰਜਨਾ ਦੇ ਕਰੀਬ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਅਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਏ ਆਪ ਚ ਸ਼ਾਮਿਲ ਹੋ ਗਏ।
ਇਸ ਮੌਕੇ ਆਪ ਵਿਚ ਸ਼ਾਮਿਲ ਹੋਏ ਸਾਬਕਾ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ,ਰਣਜੀਤ ਸਿੰਘ ਮੌੜ ਸਾਬਕਾ ਸਰਪੰਚ ਅਤੇ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਖਸ਼ੀਵਾਲ,ਐਡਵੋਕੇਟ ਜਸਵਿੰਦਰ ਸਿੰਘ ਢਿੱਲੋ,ਸਤਨਾਮ ਸਿੰਘ ਵਿਰਕ ਸਾਬਕਾ ਸਰਪੰਚ,ਅਜਮੇਰ ਸਿੰਘ ਸਰਪੰਚ ਸੁੱਖ ਰਾਜੂ,ਰਤਨ ਸਿੰਘ ਸਰਪੰਚ ਸੁੱਖ ਰਾਜੂ,ਜਗਦੇਵ ਸਿੰਘ ਸਰਪੰਚ ਸੁੱਖ ਰਾਜੂ,ਹਰਪਾਲ ਸਿੰਘ ਪਿੰਡ ਭੰਡਵਾ,ਜਗਜੀਤ ਸਿੰਘ ਅਠਵਾਲ ਹੋਰ ਆਗੂਆਂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਮੂੰਹ ਆਗੂ ਜ਼ਿਮਨੀ ਤਗੜੇ ਹੋ ਕੇ ਆਮ ਆਦਮੀ ਪਾਰਟੀ ਦੇ ਸਾਥ ਦੇਣਗੇ ਅਤੇ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਦਿਨ ਰਾਤ ਮਿਹਨਤ ਕਰਕੇ ਡੇਰਾ ਬਾਬਾ ਨਾਨਕ ਤੋਂ ਵੱਡੀ ਲੀਡ ਜਿਤਾ ਕੇ ਵਿਧਾਨ ਸਭਾ ਚ ਭੇਜਣਗੇ।