ਮੋਹਾਲੀ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚਾਲੂ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ 93 ਫੀਸਦੀ ਟੀਚਾ ਪੂਰਾ
ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਤੱਕ 2,00,605 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਨਵੰਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਸ਼ਾਮ ਤੱਕ 2,00,605 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਚਾਲੂ ਸੀਜ਼ਨ ਦੇ ਮਿੱਥੇ ਟੀਚੇ ਦਾ 93 ਫੀਸਦੀ ਬਣਦਾ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤੱਕ 1,50,312 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 452.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਝੋਨੇ ਦੇ ਸੀਜ਼ਨ ਦੌਰਾਨ 2,14,776 ਮੀਟਰਿਕ ਟਨ ਝੋਨੇ ਦੀ ਆਮਦ ਦਾ ਸੰਭਾਵੀ ਦਾ ਟੀਚਾ ਰੱਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਦੇ ਅੰਕੜਿਆਂ ਅਨੁਸਾਰ ਪਨਗ੍ਰੇਨ ਨੇ 68,169 ਮੀਟ੍ਰਿਕ ਟਨ, ਮਾਰਕਫੈਡ ਨੇ 44, 424 ਮੀਟ੍ਰਿਕ ਟਨ, ਪਨਸਪ ਨੇ 42,633 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 20,101 ਮੀਟ੍ਰਿਕ ਟਨ ਅਤੇ ਭਾਰਤੀ ਖੁਰਾਕ ਨਿਗਮ ਨੇ 24,601 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ। ਪ੍ਰਾਈਵੇਟ ਵਪਾਰੀਆਂ ਨੇ ਹੁਣ ਤੱਕ 677 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਹੈ।