ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਡੇਰਾ ਬਾਬਾ ਨਾਨਕ, 16 ਨਵੰਬਰ 2024 - ਅੱਜ ਗਰੀਬਾਂ ਦੇ ਮਸੀਹਾ ਤੇ ਮਾਝੇ ਦੇ ਨਿਧੜਕ ਜਰਨੈਲ ਅਤੇ ਸਰਾਬ ਦੇ ਉਘੇ ਕਾਰੋਬਾਰੀ ਅਤੇ ਮਾਝੇ ਦੀ ਸਿਆਸਤ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਅਜ਼ੀਮ ਸ਼ਖ਼ਸੀਅਤ ਰਾਜਿੰਦਰ ਕੁਮਾਰ ਪੱਪੂ ਜੈਂਤੀਪਰੀਆ ਜੋ ਪਿਛਲੇ ਦਿਨੀ ਸਵਰਗ ਸਿਧਾਰ ਗਏ ਸਨ ਉਹਨਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਪਿੰਡ ਜੈਂਤੀਪੁਰ ਵਿਖੇ ਸੰਪਨ ਹੋਇਆ ਜਿਸ ਵਿੱਚ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਰਦਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਰਾਜਾਸਾਂਸੀ, ਹਰਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ ਅਜਨਾਲਾ ਅਤੇ ਪ੍ਰਧਾਨ ਦਿਹਾਤੀ ਕਾਂਗਰਸ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਰੰਧਾਵਾ ਅਤੇ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਸਮੇਤ ਵੱਖ ਵੱਖ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਨੇ ਸਵਰਗੀ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰੀਏ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਤੇ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਰਾਜਿੰਦਰ ਕੁਮਾਰ ਪੱਪੂ ਦੀ ਮੌਤ ਨਾਲ ਕਾਂਗਰਸ ਪਾਰਟੀ ਵਿੱਚ ਇਕ ਐਸਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਬਹੁਤ ਔਖਾ ਹੈ ਰਾਜਿੰਦਰ ਕੁਮਾਰ ਪੱਪੂ ਦੀ ਅਚਨਚੇਤ ਮੌਤ ਨਾਲ ਜਿਥੇ ਉਨ੍ਹਾਂ ਦੇ ਬੇਟੇ ਐਡਵੋਕੇਟ ਅਮਨਦੀਪ ਸਿੰਘ ਜੈਂਤੀਪੁਰ ਅਤੇ ਉਹਨਾਂ ਦੇ ਪਰਿਵਾਰ ਨੂੰ ਬਹੁਤ ਘਾਟਾ ਪਿਆ ਹੈ ਉਥੇ ਰੰਧਾਵਾ ਪਰਿਵਾਰ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਮਾਝੇ ਦੇ ਨਿਧੜਕ ਲੀਡਰ ਸਨ ਅਤੇ ਗਰੀਬ ਲੋਕਾਂ ਦੇ ਮਸੀਹਾ ਸਨ ਅੱਜ ਇਲਾਕੇ ਦੇ ਲੋਕ ਉਹਨਾਂ ਦੇ ਜਾਣ ਨਾਲ ਗਮਗੀਨ ਮਾਹੌਲ ਵਿੱਚ ਹਨ ਉਹਨਾਂ ਸਵਰਗੀ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਦੇ ਬੇਟੇ ਨੂੰ ਗਲਵਕੜੀ ਵਿੱਚ ਲੈ ਕਿ ਉਹਨਾਂ ਨੂੰ ਧਰਵਾਸ ਦਿੱਤਾ ਤੇ ਕਿਹਾ ਕਿ ਮੈਂ ਤੇ ਸਮੂੱਚੇ ਰੰਧਾਵਾ ਪਰਿਵਾਰ ਸਮੇਤ ਪੰਜਾਬ ਕਾਂਗਰਸ ਦੀ ਸਮੂੱਚੀ ਲੀਡਰਸ਼ਿਪ ਹਰ ਵਕਤ ਸਵਰਗੀ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਦੇ ਹੋਣਹਾਰ ਬੇਟੇ ਐਡਵੋਕੇਟ ਅਮਨਦੀਪ ਜੈਂਤੀਪੁਰ ਦੇ ਨਾਲ ਹਰ ਵਕਤ ਚਟਾਨ ਦੀ ਤਰਾਂ ਖੜੀ ਰਹੇਗੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਨੇ ਆਪਣੀ ਜ਼ਿੰਦਗੀ ਦੌਰਾਨ ਜੋ ਸਮਾਜ ਦੀ ਭਲਾਈ ਅਤੇ ਗਰੀਬ ਗੁਰਬੇ ਦੀ ਸੇਵਾ ਲਈ ਅਥਾਹ ਕਾਰਜ ਕੀਤੇ ਸਨ ਉਹਨਾਂ ਦੇ ਬੇਟੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਉਹ ਸਾਰੇ ਕੰਮ ਜਾਰੀ ਰੱਖਣ ਲਈ ਕਿਹਾ , ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਅੱਜ ਹਰ ਅੱਖ ਨਮ ਸੀ ਜੋ ਉਹਨਾਂ ਦੀ ਹਰਮਨ ਪਿਆਰਤਾ ਦਾ ਆਪ ਮੁਹਾਰੇ ਸਬੂਤ ਪੇਸ਼ ਕਰ ਰਹੀ ਸੀ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।