40 ਕਿੱਲੋਂ ਚੂਰਾ ਪੋਸਤ ਸਮੇਤ ਇੱਕ ਕਾਬੂ
- ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾਵੇਗਾ : ਡੀਐੱਸਪੀ ਸੁਖਦੀਪ ਸਿੰਘ
ਮਨਜੀਤ ਸਿੰਘ ਢੱਲਾ
ਜੈਤੋ,16 ਨਵੰਬਰ 2024 - ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਸਪੈਸ਼ਲ ਨਾਕਾਬੰਦੀਆਂ ਅਤੇ ਰੇਡਾਂ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸ੍ਰੀ ਜਸਮੀਤ ਸਿੰਘ ਸਾਹੀਵਾਲ, ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਸੁਖਦੀਪ ਸਿੰਘ ਡੀ.ਐਸ.ਪੀ. ਜੈਤੋ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਆਈ.ਏ ਸਟਾਫ ਜੈਤੋ ਵੱਲੋਂ ਇੱਕ ਨਸ਼ਾ ਤਸਕਰ ਨੂੰ 40 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇੰਸਪੈਕਟਰ ਰਾਜੇਸ਼ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਦੀ ਨਿਗਰਾਨੀ ਹੇਠ ਸ:ਥ: ਅੰਗਰੇਜ ਸਿੰਘ ਸਾਥੀ ਕਰਮਚਾਰੀਆ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਦੌਰਾਨ ਪਿੰਡ ਬਿਸ਼ਨੰਦੀ ਦੀ ਤਰਫੋ ਪਿੰਡ ਭਗਤੂਆਣਾ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਭਗਤੂਆਣਾ ਚੌਰਸਤਾ ਤੋਂ ਪਿੰਡ ਬਿਸ਼ਨੰਦੀ ਦੀ ਤਰਫ ਨੂੰ ਮੁੜਨ ਲੱਗੀ ਤਾਂ ਇੱਕ ਮੋਨਾ ਨੌਜਵਾਨ ਸਕੂਟਰੀ ਪਰ ਸਵਾਰ ਹੋ ਕੇ ਪਿੰਡ ਭਗਤੂਆਣਾ ਦੀ ਤਰਫੋ ਆਉਂਦਾ ਦਿਖਾਈ ਦਿੱਤਾ ਜਿਸਦੇ ਇੱਕ ਗੱਟਾ ਸਕੂਟਰੀ ਦੀ ਸੀਟ ਪਰ ਪਿੱਛੇ ਬੰਨਿਆ ਹੋਇਆ ਅਤੇ ਇੱਕ ਗੱਟਾ ਪੈਰਾਂ ਵਿੱਚ ਰੱਖਿਆ ਸੀ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਇੱਕਦਮ ਸਕੂਟਰੀ ਦੀਆਂ ਬਰੇਕਾਂ ਲਗਾ ਕੇ ਸਕੂਟਰੀ ਨੂੰ ਪਿੱਛੇ ਵੱਲ ਨੂੰ ਮੋੜਨ ਲੱਗਾ ਪਰ ਸਕੂਟਰੀ ਸਮੇਤ ਹੇਠਾਂ ਡਿੱਗ ਪਿਆ ਅਤੇ ਨੌਜਵਾਨ ਦੇ ਪੈਰਾਂ ਵਿਚਲਾ ਗੱਟਾ ਵੀ ਹੇਠਾ ਜਮੀਨ ਤੇ ਹੀ ਡਿੱਗ ਪਿਆ ਅਤੇ ਜਿਸ ਦੇ ਡਿੱਗਣ ਨਾਲ ਗੱਟਾ ਦਾ ਮੂੰਹ ਵੀ ਖੁੱਲ ਗਿਆ ਤਾ ਉਸਨੂੰ ਸਮੇਤ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾ ਉਸਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਲੂੰਡੀ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਘੱਗਾ, ਤਹਿਸੀਲ ਗਿੱਦੜਬਾਹਾ ਜਿਲਾ ਸ੍ਰੀ ਮੁਕਤਸਰ ਸਾਹਿਬ ਦੱਸਿਆ।
ਡੀਐਸਪੀ ਸੁਖਦੀਪ ਸਿੰਘ ਜੈਤੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਪਾਸੋ 40 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 196 ਮਿਤੀ 15.11.2024 ਅ/ਧ 15ਬੀ/61/85 ਐਨ.ਡੀ.ਪੀ.ਐਸ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ,ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਕੁਲਦੀਪ ਸਿੰਘ ਉਰਫ ਲੂੰਡੀ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਘੱਗਾ, ਤਹਿਸੀਲ ਗਿੱਦੜਬਾਹਾ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਖਿਲਾਫ ਇਸ ਦੇ ਪਹਿਲਾ ਵੀ ਕਤਲ, ਐਨ.ਡੀ.ਪੀ.ਐਸ ਐਕਟ ਅਤੇ ਚੋਰੀ ਸਬੰਧੀ ਕੁੱਲ 09 ਮੁਕੱਦਮੇ ਦਰਜ ਰਜਿਸਟਰ ਹਨ। ਡੀਐਸਪੀ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਥਾਣਾ ਜੈਤੋ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ।