ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਦੀ ਹੋਈ ਹਾਰ - ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 8 ਫਰਵਰੀ 2025 - ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਕੀਤੇ ਝੂਠੇ ਵਾਅਦਿਆਂ ਕਰਕੇ ਅੱਜ ਹਾਰ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਦਿੱਲੀ ਸਿੱਖਿਆ ਦੇ ਸੁਧਾਰ ਦੀ ਗੱਲ ਕਰਦੇ ਸੀ ਅੱਜ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਹਾਰ ਗਿਆ ਤੇ ਸਭ ਤੋਂ ਝੂਠ ਬੋਲਣ ਵਾਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣ ਹਾਰ ਗਿਆ ਤੇ ਹੋਰ ਵੱਡੇ ਲੀਡਰ ਚੋਣ ਹਾਰ ਗਏ।
ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਨੇ ਆਪਣੀ ਤਿੰਨ ਵਾਰ ਬਣੀ ਸਰਕਾਰ ਦੌਰਾਨ ਦਿੱਲੀ ਵਾਸੀਆਂ ਦਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਇਸ ਲਈ ਭਾਜਪਾ ਨੂੰ ਵੱਡੀ ਜਿੱਤ ਮਿਲੀ ਹੈ। ਐਡਵੋਕੇਟ ਭੂਸ਼ਣ ਬਾਂਸਲ ਨੇ ਅੱਗੇ ਕਿਹਾ 2027 ਵਿੱਚ ਪੰਜਾਬ ਵਿੱਚੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਤਿਆਰ ਬਰ ਤਿਆਰ ਹਨ। ਕਿਉਂਕਿ ਇੱਥੇ ਵੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਤੇ ਗੁੰਡਾਗਰਦੀ ਪੰਜਾਬ ਵਿੱਚ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਥ ਵਰਗਾ ਸਖ਼ਤ ਮੁੱਖ ਮੰਤਰੀ ਆਵੇਗਾ ਤੇ ਪੰਜਾਬ ਖੁਸ਼ਹਾਲ ਬਣੇਗਾ ਤੇ ਭਾਜਪਾ ਹੀ ਪੰਜਾਬ ਦੇ ਲੋਕਾਂ ਦੇ ਸੁਪਨੇ ਸਾਕਾਰ ਕਰ ਸਕਦੀ ਹੈ।