← ਪਿਛੇ ਪਰਤੋ
ਗ੍ਰਿਫਤਾਰ ਤਸਕਰ ਪੁਲਿਸ ਪਾਰਟੀ ਨਾਲ
ਬਰਨਾਲਾ 27 ਜੂਨ 2025 : ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਮੁਹਿੰਮ ਹੇਠ ਬਰਨਾਲਾ ਪੁਲਿਸ ਨੇ ਸਫਲਤਾ ਹਾਸਿਲ ਕੀਤੀ , ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਪਾਸੋਂ 208 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ , ਇਹ ਕਾਰਵਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕੀਤੀ ਗਈ, ਜਿਸ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਚ ਲਿਪਤ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ , ਬਰਨਾਲਾ ਦੇ SSP ਸਰਫਰਾਜ ਆਲਮ ਨੇ ਦੱਸਿਆ ਕਿ ਬਰਨਾਲਾ ਪੁਲਿਸ ਨਸ਼ਾ ਤਸਕਰਾਂ ਨਾਲ ਕੋਈ ਰਿਆਯਤ ਨਹੀਂ ਕਰੇਗੀ ਅਤੇ ਇਨ੍ਹਾਂ ਖ਼ਿਲਾਫ ਕਾਨੂੰਨੀ ਕਾਰਵਾਈ ਸਖਤੀ ਨਾਲ ਕੀਤੀ ਜਾਵੇਗੀ
Total Responses : 459