DSP ਸਮਾਣਾ ਫਤਹਿ ਸਿੰਘ ਬਰਾੜ ਆਪਣੀ ਟੀਮ ਨਾਲ ਕਾਰਵਾਈ ਕਰਦੇ ਹੋਏ
ਦੀਦਾਰ ਗੁਰਨਾ
ਪਟਿਆਲਾ 27 ਜੂਨ 2025 : ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ ,ਜਿਸਦੇ ਤਹਿਤ ਸਮਾਣਾ ਪੁਲਿਸ ਵੱਲੋਂ DSP ਫਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਐਨ.ਡੀ.ਪੀਐਸ ਐਕਟ ਦੀ ਧਾਰਾ 68-ਐਫ ਦੇ ਤਹਿਤ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ 15,01,112/- ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕੀਤੀ ਗਈ , ਇੱਥੇ ਗੱਲਬਾਤ ਕਰਦਿਆਂ DSP ਸਮਾਣਾ ਫਤਹਿ ਸਿੰਘ ਬਰਾੜ ਨੇ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਹੈ ,ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ