← ਪਿਛੇ ਪਰਤੋ
ਬਾਰਿਸ਼ 'ਚ ਰੇਨਕੋਟ ਪਾ ਕੇ ਤੇ ਛੱਤਰੀਆਂ ਲੈ ਕੇ ਟਰੈਫਿਕ ਵਿਵਸਥਾ ਨੂੰ ਦਰੁਸਤ ਕਰ ਰਹੇ ਪੁਲਿਸ ਮੁਲਾਜ਼ਮ
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਦੇ ਟਰੈਫਿਕ ਪੁਲਿਸ ਕਰਮਚਾਰੀ ਬਾਰਿਸ਼ ਵਿੱਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ। ਮੀਹ ਵਿੱਚ ਵੀ ਟਰੈਫਿਕ ਪੁਲਿਸ ਕਰਮਚਾਰੀ ਰੇਲਕੋਟ ਪਾ ਕੇ ਤੇ ਛੱਤਰੀਆ ਲੈ ਕੇ ਟਰੈਫਿਕ ਵਿਵਸਥਾ ਨੂੰ ਦੁਰੁਸਤ ਕਰਨ ਵਿੱਚ ਲੱਗੇ ਹੋਏ ਹਨ। ਟਰੈਫਿਕ ਪੁਲਿਸ ਇਨਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਐਸਐਸਪੀ ਅਦਿਤਿਆ ਦੀਆਂ ਹਿਦਾਇਤਾਂ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ ਅਤੇ ਮੁੱਖ ਮਾਰਗਾਂ ਤੇ ਟਰੈਫਿਕ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਦੀ ਰਹੇ । ਸਾਰੇ ਮੁਲਾਜ਼ਮਾਂ ਨੂੰ ਛਤਰੀਆਂਂ ਤੇ ਰੇਨਕੋਟ ਵੀ ਮੁਹਈਆ ਕਰਵਾਏ ਗਏ ਹਨ ਤਾਂ ਜੋ ਉਹ ਬਾਰਿਸ਼ ਵਿੱਚ ਵੀ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਡਿਊਟੀ ਦੇ ਸਕਣ ।
Total Responses : 762