77ਵੇਂ ਗਣਤੰਤਰ ਦਿਵਸ ਮੌਕੇ ਇੰਜੀਨੀਅਰ ਸੰਦੀਪ ਕੁਮਾਰ ਸਨਮਾਨਿਤ
ਰੋਹਿਤ ਗੁਪਤਾ
ਗੁਰਦਾਸਪੁਰ 27 ਜਨਵਰੀ ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ
’ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸੀ.ਬੀ.ਏ. ਇਨਫੋਟੈਕ ਦੇ ਮੈਨੇਜਿੰਗ ਡਾਇਰੈਕਟਰ ਇੰਜੀਨੀਅਰ ਸੰਦੀਪ ਕੁਮਾਰ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਦੇ ਖੇਤਰ ਵਿੱਚ ਕੀਤੀਆਂ ਵਿਸ਼ੇਸ਼ ਅਤੇ ਸਰਾਹਣਯੋਗ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਤੇ ਸਨਮਾਨ ਪੁਰਸਕਾਰ ਨਾਲ ਨਿਵਾਜਿਆ ਗਿਆ।
ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਵੱਲੋਂ ਨੌਜਵਾਨ ਵਰਗ ਨੂੰ ਸਿੱਖਿਆ ਨਾਲ ਜੋੜਨ, ਆਧੁਨਿਕ ਤਕਨੀਕੀ ਹੁਨਰਾਂ ਨਾਲ ਲੈਸ ਕਰਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਦੇ ਸਨਮਾਨ ਵਜੋਂ ਦਿੱਤਾ ਗਿਆ। ਇੰਜੀਨੀਅਰ ਸੰਦੀਪ ਕੁਮਾਰ ਪਿਛਲੇ ਕਈ ਸਾਲਾਂ ਤੋਂ ਸੀ.ਬੀ.ਏ. ਇਨਫੋਟੈਕ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਆਈ.ਟੀ. ਟ੍ਰੇਨਿੰਗ, ਸਕਿੱਲ ਡਿਵੈਲਪਮੈਂਟ, ਰੋਜ਼ਗਾਰ ਯੋਗਤਾ ਅਤੇ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰ ਰਹੇ ਹਨ।
ਉਨ੍ਹਾਂ ਦੀ ਅਗਵਾਈ ਹੇਠ ਸੀ.ਬੀ.ਏ. ਇਨਫੋਟੈਕ ਵੱਲੋਂ ਵੱਖ-ਵੱਖ ਸਮਾਜਿਕ ਮੁਹਿੰਮਾਂ, ਸੈਮੀਨਾਰਾਂ, ਕੈਰੀਅਰ ਗਾਈਡੈਂਸ ਪ੍ਰੋਗਰਾਮਾਂ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਈ ਜਾ ਰਹੀ ਹੈ। ਇਸ ਤੋਂ ਇਲਾਵਾ ਡਿਜ਼ਿਟਲ ਇੰਡੀਆ, ਆਤਮਨਿਰਭਰ ਭਾਰਤ ਅਤੇ ਸਕਿੱਲ ਇੰਡੀਆ ਵਰਗੀਆਂ ਮੁਹਿੰਮਾਂ ਨਾਲ ਜੁੜ ਕੇ ਵੀ ਸੰਸਥਾ ਵੱਲੋਂ ਸਰਗਰਮ ਯੋਗਦਾਨ ਦਿੱਤਾ ਜਾ ਰਿਹਾ ਹੈ।
ਸਨਮਾਨ ਪ੍ਰਾਪਤੀ ਉਪਰੰਤ ਇੰਜੀਨੀਅਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਹ ਹੋਰ ਵੱਧ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੀ.ਬੀ.ਏ. ਇਨਫੋਟੈਕ ਵੱਲੋਂ ਸਿੱਖਿਆ, ਤਕਨੀਕੀ ਵਿਕਾਸ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਨਿਰੰਤਰ ਯਤਨ ਜਾਰੀ ਰਹਿਣਗੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਆਧੁਨਿਕ ਸਿੱਖਿਆ ਅਤੇ ਤਕਨੀਕੀ ਗਿਆਨ ਨਾਲ ਜੋੜ ਕੇ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੀ ਨੀਂਹ ਰੱਖੀ ਜਾ ਸਕਦੀ ਹੈ